ਰੂਪਨਗਰ:ਸ੍ਰੀ ਅਨੰਦਪੁਰ ਸਾਹਿਬ ਤੋਂ ਕਿਸਾਨਾਂ ਦਾ ਜੱਥਾ ਦਿੱਲੀ ਲਈ ਰਵਾਨਾ ਹੋਇਆ ਹੈ।ਕੇਂਦਰ ਸਰਕਾਰ (Central Government) ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ (Black laws)ਦੇ ਖ਼ਿਲਾਫ਼ ਲਗਾਤਾਰ ਕਿਸਾਨ ਦਿੱਲੀ ਦੀਆਂ ਬਰੂਹਾਂ ਉਤੇ ਬੈਠੇ ਹਨ। ਇਸੇ ਕੜੀ ਦੇ ਤਹਿਤ ਕੁੱਲ ਹਿੰਦ ਕਿਸਾਨ ਸਭਾ ਦੇ ਸੱਦੇ ਤੇ ਸਿੱਖ ਪੰਥ ਦੇ ਪੰਜ ਮਹਾਨ ਤਖ਼ਤਾਂ ਤੋਂ ਕਿਸਾਨ ਦਿੱਲੀ ਪਹੁੰਚ ਕੇ ਕਿਸਾਨਾਂ ਵੱਲੋਂ ਗ੍ਰਿਫ਼ਤਾਰੀਆਂ ਦੇਣ ਦੀ ਕਾਲ ਦਿੱਤੀ ਗਈ ਸੀ।
ਸ੍ਰੀ ਕੇਸਗੜ੍ਹ ਸਾਹਿਬ ਤੋਂ ਕਿਸਾਨਾਂ ਦਾ ਇੱਕ ਜਥਾ ਦਿੱਲੀ ਲਈ ਹੋਇਆ ਰਵਾਨਾ - ਸਰਕਾਰ
ਰੂਪਨਗਰ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਕਿਸਾਨਾਂ (Farmers) ਦਾ ਜਥਾ ਦਿੱਲੀ ਲਈ ਰਵਾਨਾ ਹੋਇਆ ਹੈ।ਕਿਸਾਨਾ ਦਾ ਕਹਿਣਾ ਹੈ ਕਿ ਜਦੋਂ ਕਾਨੂੰਨ (Law) ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨਾਂ ਦੇ ਜਥੇ ਦਿੱਲੀ ਲਈ ਰਵਾਨਾ ਹੁੰਦੇ ਰਹਿਣਗੇ।
ਸ੍ਰੀ ਕੇਸਗੜ੍ਹ ਸਾਹਿਬ ਤੋਂ ਕਿਸਾਨਾਂ ਦਾ ਇੱਕ ਜਥਾ ਦਿੱਲੀ ਲਈ ਹੋਇਆ ਰਵਾਨਾ
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਕਿਸਾਨਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦਿੱਤਾ ਗਿਆ।
ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੇ ਜਜ਼ਬੇ ਦੇ ਵਿਚ ਕੋਈ ਕਮੀ ਨਹੀਂ ਹੈ।ਇਸ ਮੌਕੇ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਮੰਗਾਂ ਨਾ ਮੰਨੀਆ ਤਾਂ ਸੰਘਰਸ਼ ਹੋਰ ਤੇਜ ਕਰਾਂਗੇ।