ਰੋਪੜ:ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸਿੰਘੂ ਬਾਰਡਰ ਉਤੇ ਧਰਨਾ ਚੱਲ ਰਿਹਾ ਹੈ। ਪੰਜਾਬ ਵਿਚੋਂ ਧਰਨਾ ਵਿਚ ਸ਼ਾਮਿਲ ਹੋਣ ਲਈ ਲਗਾਤਾਰ ਜਥੇ ਜਾ ਰਹੇ ਹਨ।ਇਸੇ ਲੜੀ ਤਹਿਤ ਰੋਪੜ ਦੇ ਬਲਾਕ ਨੂਰਪੁਰਬੇਦੀ ਦੀ ਇਕਾਈ ਦਾ ਵੱਡਾ ਜਥਾ ਦਿੱਲੀ ਧਰਨੇ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ ਹੈ।ਕਿਸਾਨਾਂ ਦੇ ਕਾਫ਼ਲੇ ਨੂੰ ਹਰੀ ਝੰਡੀ ਦੇ ਕੇ ਦਿੱਲੀ ਲਈ ਰਵਾਨਾ ਕੀਤਾ ਗਿਆ ਹੈ।
ਇਸ ਮੌਕੇ ਕਿਸਾਨ ਆਗੂ ਨੇ ਕਿਹਾ ਹੈ ਕਿ ਦਿੱਲੀ ਵਿਚ ਚੱਲ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਕਾਫਲਾ ਰਵਾਨਾ ਹੋਇਆ ਹੈ ਅਤੇ ਜੇਕਰ ਫਿਰ ਵੀ ਮੋਦੀ ਸਰਕਾਰ ਨੇ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਤਾਂ ਸੰਘਰਸ਼ ਹੋਰ ਤਿੱਖਾ ਕਰਾਂਗੇ।ਇਸ ਮੌਕੇ ਕਿਸਾਨ ਆਗੂ ਨੇ ਕਿਹਾ ਹੈ ਕਿ ਪੰਜਾਬ ਵਿਚੋਂ ਲਗਾਤਾਰ ਜਥੇਬੰਦੀਆਂ ਦੇ ਜਥੇ ਜਾ ਰਹੇ ਹਨ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਮੁੜਾਂਗੇ।