ਸ੍ਰੀ ਅਨੰਦਪੁਰ ਸਾਹਿਬ: ਸੰਯੁਕਤ ਕਿਸਾਨ ਮੋਰਚੇ ਵੱਲੋਂ ਗਾਂਧੀ ਜੈਅੰਤੀ ਮੌਕੇ ਇੱਕ ਦਿਨ ਦੀ ਭੁੱਖ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਭਰਵਾਂ ਹੁੰਗਾਰਾ ਦੇਖਣ ਨੂੰ ਮਿਲ ਰਿਹਾ ਹੈ। ਸਟੂਡੈਂਟ ਫ਼ੈਡਰੇਸ਼ਨ ਆਫ਼ ਇੰਡੀਆ ਅਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਢੇਰ ਵਿਖੇ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ ਗਈ।
ਗਾਂਧੀ ਜੈਅੰਤੀ ਮੌਕੇ ਇੱਕ ਦਿਨ ਦੀ ਭੁੱਖ ਹੜਤਾਲ ਨੂੰ ਭਰਵਾਂ ਹੁੰਗਾਰਾ - ਸਟੂਡੈਂਟ ਫ਼ੈਡਰੇਸ਼ਨ ਆਫ਼ ਇੰਡੀਆ
ਸਟੂਡੈਂਟ ਫ਼ੈਡਰੇਸ਼ਨ ਆਫ਼ ਇੰਡੀਆ ਅਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਢੇਰ ਵਿਖੇ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ ਗਈ।
ਤਸਵੀਰ
ਇਸ ਭੁੱਖ ਹੜਤਾਲ ’ਚ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਉਥੇ ਹੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 26 ਜਨਵਰੀ ਵਾਲੇ ਦਿਨ ਜੋ ਦਿੱਲੀ ਦੇ ਵਿੱਚ ਹੋਇਆ ਹੈ। ਉਹ ਸਭ ਕੇਂਦਰ ਸਰਕਾਰ ਦੀ ਮਿਲੀਭੁਗਤ ਨਾਲ ਹੋਇਆ ਹੈ, ਤਾਂ ਜੋ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਭੰਗ ਕੀਤਾ ਜਾ ਸਕੇ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤਕ ਇਸ ਤਰ੍ਹਾਂ ਦੇ ਪ੍ਰੋਗਰਾਮ ਜੋ ਜਥੇਬੰਦੀਆਂ ਵੱਲੋਂ ਦਿੱਤੇ ਜਾਣਗੇ ਉਹਨਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾਵੇਗਾ।