ਰੂਪਨਗਰ:ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਵਰਗਵਾਸੀ ਕਾਂਸ਼ੀ ਰਾਮ ਦੀ ਭੈਣ ਸਵਰਨ ਕੌਰ ਦੇ ਘਰ ਪ੍ਰਿਥਵੀਪੁਰ ਬੁੰਗਾ ਪਹੁੰਚੇ। ਇਸ ਦੌਰਾਨ ਦੋਹਾਂ ਨੇ ਕਾਫੀ ਲੰਬੇ ਸਮੇਂ ਤੱਕ ਬੈਠਕ ਕੀਤੀ।
ਇਸ ਦੌਰਾਨ ਜਰਨੈਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਰਹੂਮ ਕਾਂਸ਼ੀ ਰਾਮ ਦੀ ਭੈਣ ਦੀ ਸਿਹਤ ਦਾ ਪਤਾ ਲੱਗਿਆ ਸੀ ਜਿਸ ਤੋਂ ਬਾਅਦ ਉਹ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹਨ। ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਆਉਣ ਵਾਲੇ ਕੁਝ ਹਫਤਿਆਂ ਵਿੱਚ ਕਰ ਦਿੱਤਾ ਜਾਵੇਗਾ ਅਤੇ ਪਿਛਲੀਆਂ ਚੋਣਾਂ ਵਿੱਚ ਜਿਹੜੀਆਂ ਗਲਤੀਆਂ ਕੀਤੀਆਂ ਸਨ, ਉਨ੍ਹਾਂ ਨੂੰ ਦੁਹਰਾਇਆ ਨਹੀਂ ਜਾਵੇਗਾ।
'ਆਪ' ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮਰਹੂਮ ਕਾਂਸ਼ੀ ਰਾਮ ਦੀ ਭੈਣ ਸਵਰਨ ਕੌਰ ਨਾਲ ਕੀਤੀ ਮੁਲਾਕਾਤ ਦੂਜੇ ਪਾਸੇ ਸਵਰਨ ਕੌਰ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਨਹੀਂ ਹੋਵੇਗੀ, ਕੋਈ ਵੀ ਉਨ੍ਹਾਂ ਨੂੰ ਮਿਲਣ ਲਈ ਆ ਸਕਦਾ ਹੈ। ਬਹੁਤ ਸਾਰੇ ਲੋਕ ਆ ਚੁੱਕੇ ਹਨ ਅਤੇ ਬਹੁਤ ਸਾਰੇ ਆਉਣਗੇ, ਅਸੀਂ ਕਿਸੇ ਨੂੰ ਨਹੀਂ ਰੋਕ ਸਕਦੇ, ਪਰ ਨਾ ਤਾਂ ਉਨ੍ਹਾਂ ਨੂੰ ਟਿਕਟਾਂ ਦੀ ਲੋੜ ਹੈ ਅਤੇ ਨਾ ਹੀ ਉਹ ਕਿਸੇ ਰਾਜਨੀਤੀਕ ਪਾਰਟੀ ਵਿੱਚ ਜਾਣਗੇ।
ਇਹ ਵੀ ਪੜੋ: Assembly Elections: ਕੀ ਪੰਜਾਬ ਦੀਆਂ ਸਿਆਸੀ ਪਾਰਟੀਆਂ ਕੋਲ ਮੁੱਕ ਚੁੱਕੇ ਹਨ ਲੋਕਾਂ ਦੇ ਮੁੱਦੇ ?
ਕਾਬਿਲੇਗੌਰ ਹੈ ਕਿ 2022 ਦੀਆਂ ਵਿਧਾਨਸਭਾ ਚੋਣਾਂ ਆਉਣ ਵਾਲੀਆਂ ਹਨ ਜਿਸ ਨੂੰ ਲੈ ਕੇ ਹਰ ਇੱਕ ਪਾਰਟੀ ਵੱਲੋਂ ਹੁਣੇ ਤੋਂ ਹੀ ਤਿਆਰੀਆਂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ’ਚ ਦਲਿਤ ਵੋਟ ਬੈਂਕ ਦੀ ਰਾਜਨੀਤੀ ਖੇਡੀ ਜਾ ਰਹੀ ਹੈ ਜਿੱਥੇ ਇੱਕ ਪਾਸੇ ਦਲਿਤ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਬਣਾਉਣ ਦੇ ਵਾਅਦੇ ਕੀਤੇ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਵੀ ਇਸ ਤੋਂ ਪਿੱਛੇ ਨਹੀਂ ਹੈ।