ਰੂਪਨਗਰ: ਜ਼ਿਲ੍ਹੇ ਦਾ ਸਿਵਲ ਸੈਕਟਰੀਏਟ ਭ੍ਰਿਸ਼ਟਾਚਾਰ ਦੇ ਵਿਵਾਦਾਂ ਦੇ ਵਿੱਚ ਆ ਚੁੱਕਾ ਹੈ ਜਿਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਸਰਬਜੀਤ ਨੇ ਦੱਸਿਆ ਕਿ ਉਸ ਨੇ ਆਪਣੀ ਰਜਿਸਟਰੀ ਕਰਾਉਣ ਲਈ ਜਦੋਂ ਨੈਬ ਤਹਿਸੀਲਦਾਰ ਨਾਲ ਸੰਪਰਕ ਕੀਤਾ ਗਿਆ ਤਾਂ ਨੈਬ ਤਹਿਸੀਲਦਾਰ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਗਈ ਅਤੇ ਜਦੋਂ ਸਰਬਜੀਤ ਨੇ ਰਿਸ਼ਵਤ ਦੇਣ ਤੋਂ ਮਨ੍ਹਾਂ ਕੀਤਾ ਤਾਂ ਨੈਬ ਤਹਿਸੀਲਦਾਰ ਉਸ ਦਾ ਕੰਮ ਕਰਨ ਤੋਂ ਮਨ੍ਹਾਂ ਕਰ ਦਿੱਤਾ।
ਗੁੱਸੇ 'ਚ ਆਏ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੈਪਟਨ ਸਰਕਾਰ, ਡਿਪਟੀ ਕਮਿਸ਼ਨਰ ਅਤੇ ਤਹਿਸੀਲਦਾਰ ਦੇ ਵਿਰੁੱਧ ਸਿਵਨ ਸੈਕਟਰੀਏਟ ਦੇ ਬਾਹਰ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸਰਬਜੀਤ ਦਾ ਕਹਿਣਾ ਹੈ ਕਿ ਰੋਪੜ 'ਚ ਭ੍ਰਿਸ਼ਟਾਚਾਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ।