ਪੰਜਾਬ

punjab

ETV Bharat / state

ਕੋਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਪ੍ਰਸ਼ਾਸਨ ਦੀ ਤਿਆਰੀ - ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ

ਜਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵਲੋਂ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਹੈੱਡਕੁਆਟਰ, ਰੂਪਨਗਰ ਵਿਖੇ ਅਤੇ ਜਿਲ੍ਹੇ ਦੇ ਸਮੂਹ ਸਬ-ਡਵੀਜ਼ਨ ਪੱਧਰ ਤੇ ਆਮ ਜਨਤਾ ਦੀ ਸਹੂਲਤ ਲਈ ਚੌਵੀ ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।

Administration preparations in view of the second wave of the Corona
Administration preparations in view of the second wave of the Corona

By

Published : May 23, 2021, 10:02 AM IST

ਰੂਪਨਗਰ: ਜਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵਲੋਂ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਹੈੱਡਕੁਆਟਰ, ਰੂਪਨਗਰ ਵਿਖੇ ਅਤੇ ਜਿਲ੍ਹੇ ਦੇ ਸਮੂਹ ਸਬ-ਡਵੀਜ਼ਨ ਪੱਧਰ ਤੇ ਆਮ ਜਨਤਾ ਦੀ ਸਹੂਲਤ ਲਈ ਚੌਵੀ ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।

ਇਹ ਵੀ ਪੜੋ:ਮਿਸ਼ਨ ਫਤਿਹ: ਪਿੰਡਾਂ ਨੂੰ ਕੋਵਿਡ ਮੁਕਤ ਕਰਨ ਦੇ ਨਿਰਦੇਸ਼

ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਜਿਲ੍ਹਾ ਹੈੱਡਕੁਆਟਰ ਵਿਖੇ ਕੰਟਰੋਲ ਰੂਮ ਨੰਬਰ 01881-221157, ਸਬ-ਡਵੀਜਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੰਟਰੋਲ ਰੂਮ ਨੰਬਰ 94639-27811 ਸਬ-ਡਵੀਜ਼ਨ ਰੂਪਨਗਰ ਵਿਖੇ ਕੰਟਰੋਲ ਰੂਮ ਨੰਬਰ 01881-221155, ਸਬ-ਡਵੀਜਨ ਸ੍ਰੀ ਚਮਕੌਰ ਸਾਹਿਬ ਵਿਖੇ ਕੰਟਰੋਲ ਰੂਮ ਨੰਬਰ 76268-20589, ਸਬ-ਡਵੀਜਨ ਮੋਰਿੰਡਾ ਵਿਖੇ ਕੰਟਰੋਲ ਰੂਮ ਨੰਬਰ 94655-64648 ਅਤੇ ਸਬ-ਡਵੀਜਨ ਨੰਗਲ ਵਿਖੇ ਕੰਟਰੋਲ ਰੂਮ ਨੰਬਰ 94653-37137 ਰਾਹੀਂ ਚੱਲ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਵਿਡ-19 ਮਹਾਮਾਰੀ ਸੰਬੰਧੀ ਕਿਸੇ ਦੀ ਕਿਸਮ ਦੀ ਕੋਈ ਵੀ ਲੋੜੀਂਦੀ ਜਾਣਕਾਰੀ/ਸਹਾਇਤਾਂ ਦੀ ਲੋੜ ਹੈ ਜਾਂ ਕਿਸੇ ਵੀ ਕਿਸਮ ਦੀ ਕੋਵਿਡ-19 ਸਬੰਧੀ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਵਿਅਕਤੀ ਦਰਸਾਏ ਗਏ ਨੰਬਰਾਂ ਤੇ ਆਪਣੀ-ਆਪਣੀ ਸਬ-ਡਵੀਜਨ ਦੇ ਕੰਟਰੋਲ ਰੂਮ ਨਾਲ ਸਿੱਧੇ ਤੌਰ ਤੇ ਸੰਪਰਕ ਕਰ ਸਕਦੇ ਹਨ।

ABOUT THE AUTHOR

...view details