ਪੰਜਾਬ

punjab

ETV Bharat / state

ਕੋਰੋਨਾ ਮਹਾਂਮਾਰੀ ਨੂੰ ਲੈਕੇ ਪ੍ਰਸ਼ਾਸਨ ਦੀ ਚੌਕਸੀ - ਆਕਸੀਜਨ ਦੀ ਕਿਸੇ ਵੀ ਤਰ੍ਹਾਂ ਦੀ ਕਿੱਲਤ ਨਹੀਂ

ਰੂਪਨਗਰ ਦੇ ਸਿਵਲ ਸਰਜਨ ਦਾ ਕਹਿਣਾ ਕਿ ਜ਼ਿਲ੍ਹੇ 'ਚ ਆਕਸੀਜਨ ਦੀ ਕਿਸੇ ਵੀ ਤਰ੍ਹਾਂ ਦੀ ਕਿੱਲਤ ਨਹੀਂ ਹੈ। ਉਨ੍ਹਾਂ ਦਾ ਕਹਿਣਾ ਕਿ ਮਰੀਜ਼ ਨੂੰ ਲੋੜ ਅਨੁਸਾਰ ਆਕਸੀਜਨ ਦਿੱਤੀ ਜਾ ਰਹੀ ਹੈ।

ਕੋਰੋਨਾ ਮਹਾਂਮਾਰੀ ਨੂੰ ਲੈਕੇ ਪ੍ਰਸ਼ਾਸਨ ਦੀ ਚੌਕਸੀ
ਕੋਰੋਨਾ ਮਹਾਂਮਾਰੀ ਨੂੰ ਲੈਕੇ ਪ੍ਰਸ਼ਾਸਨ ਦੀ ਚੌਕਸੀ

By

Published : May 5, 2021, 10:12 PM IST

ਰੂਪਨਗਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਸਰਕਾਰ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵਲੋਂ ਵੀ ਕੋਰੋਨਾ ਨੂੰ ਲੈਕੇ ਚੌਕਸੀ ਵਰਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਜੇਕਰ ਗੱਲ ਰੂਪਨਗਰ ਦੀ ਕੀਤੀ ਜਾਵੇ ਤਾਂ ਜ਼ਿਲ੍ਹੇ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਨਾਲ ਹੀ ਕਈ ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।

ਕੋਰੋਨਾ ਮਹਾਂਮਾਰੀ ਨੂੰ ਲੈਕੇ ਪ੍ਰਸ਼ਾਸਨ ਦੀ ਚੌਕਸੀ

ਇਸ ਦੇ ਚੱਲਦਿਆਂ ਰੂਪਨਗਰ ਦੇ ਸਿਵਲ ਸਰਜਨ ਦਾ ਕਹਿਣਾ ਕਿ ਉਨ੍ਹਾਂ ਵਲੋਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਪ੍ਰਸ਼ਾਸਨ ਕੋਲ ਬੈੱਡਾਂ ਦੀ ਕਮੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜ਼ਿਲ੍ਹੇ 'ਚ ਆਕਸੀਜਨ ਦੀ ਕਿਸੇ ਵੀ ਤਰ੍ਹਾਂ ਦੀ ਕਿੱਲਤ ਨਹੀਂ ਹੈ। ਉਨ੍ਹਾਂ ਦਾ ਕਹਿਣਾ ਕਿ ਮਰੀਜ਼ ਨੂੰ ਲੋੜ ਅਨੁਸਾਰ ਆਕਸੀਜਨ ਦਿੱਤੀ ਜਾ ਰਹੀ ਹੈ।

ਸਿਵਲ ਸਰਜਨ ਵਲੋਂ ਕੋਰੋਨਾ ਵੈਕਸੀਨੇਸ਼ਨ ਨੂੰ ਲੈਕੇ ਕਹਿਣਾ ਕਿ ਜ਼ਿਲ੍ਹੇ 'ਚ ਵੈਕਸੀਨੇਸ਼ਨ ਦੀ ਜ਼ਰੂਰ ਕਮੀ ਆਈ ਹੈ, ਪਰ ਜਲਦੀ ਇਸ ਦਾ ਵੀ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਲਦ ਹੀ ਮਰੀਜ਼ਾਂ ਨੂੰ ਵੈਕਸੀਨੇਸ਼ਨ ਮੁੜ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਦਿੱਲੀ ‘ਚ ਮਰੀਜ਼ਾਂ ਨੂੰ ਜਲਦ ਮਿਲੇਗੀ ਆਕਸੀਜਨ : ਡਾ. ਹਰਸ਼ ਵਰਧਨ

ABOUT THE AUTHOR

...view details