ਰੂਪਨਗਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਈਟੀਵੀ ਭਾਰਤ ਵੱਲੋਂ ਪੰਜਾਬ ਵਿੱਚ ਵਾਤਾਵਰਨ ਨੂੰ ਲੈ ਕੇ ਇਹ ਵਰ੍ਹਾ ਨਾਨਕ ਦੇ ਨਾਲ ਨਹੀਂ ਫ਼ੂਕਣਾ ਪਰਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਬਾਰੇ ਰੂਪਨਗਰ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਰਮਿੰਦਰ ਸਿੰਘ ਚੀਮਾ ਦੇ ਨਾਲ ਖ਼ਾਸ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦਾ ਕਿਸਾਨ ਬਹੁਤ ਜਾਗਰੂਕ ਹੈ ਤੇ ਪਿਛਲੇ ਸਾਲ ਸਾਉਣੀ ਦੀ ਫ਼ਸਲ ਤੋਂ ਬਾਅਦ ਕਿਸਾਨ ਵੱਲੋਂ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲਾਈ ਗਈ।
'ਪਰਾਲੀ ਨਾ ਸਾੜਨ ਲਈ ਰੂਪਨਗਰ ਪੰਜਾਬ ਵਿੱਚ ਪਹਿਲੇ ਨੰਬਰ ਉੱਤੇ' - 550ਵੇਂ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਈਟੀਵੀ ਭਾਰਤ ਵੱਲੋਂ ਪੰਜਾਬ ਵਿੱਚ ਵਾਤਾਵਰਨ ਨੂੰ ਲੈ ਕੇ 'ਇਹ ਵਰ੍ਹਾ ਨਾਨਕ ਦੇ ਨਾਲ ਨਹੀਂ ਫ਼ੂਕਣਾ ਅਸੀਂ ਪਰਾਲ' ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਰੂਪਨਗਰ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ।
ਪਰਮਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਰੂਪਨਗਰ ਪਰਾਲੀ ਨੂੰ ਅੱਗ ਨਾ ਲਾਉਣ ਵਿੱਚ ਪਹਿਲੇ ਨੰਬਰ 'ਤੇ ਆ ਰਿਹਾ ਹੈ। ਚੀਮਾ ਨੇ ਦੱਸਿਆ ਕਿ ਸਾਡਾ ਮਹਿਕਮਾ ਸਮੇਂ-ਸਮੇਂ ਉੱਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰਦਾ ਆ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਜ਼ਿਲ੍ਹੇ ਦਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ ਹੈ। ਚੀਮਾ ਨੇ ਦੱਸਿਆ ਕਿ ਸਾਡੀ ਧਰਤੀ ਉੱਤੇ ਹਰੀ ਕ੍ਰਾਂਤੀ ਦੇ ਨਾਮ ਉੱਤੇ ਝੋਨੇ ਦੀ ਫ਼ਸਲ ਤਾਂ ਕਰੀਬ 40-50 ਸਾਲਾਂ ਤੋਂ ਬੀਜੀ ਜਾ ਰਹੀ ਹੈ ਪਰ ਸਾਡੀ ਧਰਤੀ ਤਾਂ ਲੱਖਾਂ ਕਰੋੜਾਂ ਸਾਲ ਪੁਰਾਣੀ ਹੈ, ਕਿਸਾਨਾਂ ਨੂੰ ਵਾਤਾਵਰਨ ਨੂੰ ਦੂਸ਼ਿਤ ਕਰਨ ਵਾਲੀਆਂ ਫਸਲਾਂ ਤੋਂ ਗੁਰੇਜ਼ ਕਰਨ ਦੀ ਲੋੜ ਹੈ।
ਪੰਜਾਬ ਵਿੱਚ ਰੂਪਨਗਰ ਜ਼ਿਲ੍ਹੇ ਨੂੰ ਹਮੇਸ਼ਾ ਹੀ ਗ੍ਰੀਨ ਸਿਟੀ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਇੱਥੇ ਦਾ ਕਿਸਾਨ ਪਰਾਲੀ ਨਾ ਸਾੜਨ ਵਿੱਚ ਪੂਰੇ ਪੰਜਾਬ ਵਿੱਚ ਪਹਿਲੇ ਨੰਬਰ 'ਤੇ ਆ ਰਿਹਾ ਹੈ। ਖੇਤੀਬਾੜੀ ਮਹਿਕਮੇ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਜੇ ਕਿਸਾਨ ਇਸ ਵਾਰ ਵੀ ਪਰਾਲੀ ਨਹੀਂ ਸਾੜਨਗੇ ਤਾਂ ਸੂਬੇ ਵਿੱਚ ਪਹਿਲੇ ਸਥਾਨ 'ਤੇ ਆਉਣਗੇ।