ਸ੍ਰੀ ਅਨੰਦਪੁਰ ਸਾਹਿਬ:ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਵੱਲੋਂ ਰਵਨੀਤ ਬਿੱਟੂ ਅਤੇ ਹਰਦੀਪ ਪੁਰੀ ਵੱਲੋਂ ਦਲਿਤਾਂ ਦੇ ਖਿਲਾਫ ਕੀਤੀ ਗਈ ਬਿਆਨਬਾਜ਼ੀ ਦੇ ਵਿਰੋਧ ਵਿੱਚ ਮੋਟਰਸਾਈਕਲ ਰੈਲੀ ਕੱਢੀ ਗਈ। ਇਹ ਮੋਟਰਸਾਈਕਲ ਰੈਲੀ ਬਸਪਾ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਖੁਰਾਲਗੜ੍ਹ ਤੋਂ ਸ਼ੁਰੂ ਕੀਤੀ ਗਈ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗੀ।
ਇਹ ਵੀ ਪੜੋ: 2022 ਲਈ ਸੁਖਬੀਰ ਬਾਦਲ ਦਾ ਇੱਕ ਹੋਰ ਵੱਡਾ ਚੋਣ ਵਾਅਦਾ, ਕਿਸਾਨੀ ਅੰਦੋਲਨ ਦੇ ਸ਼ਹੀਦਾਂ ਲਈ ਕੀਤਾ ਇਹ ਐਲਾਨ
ਡਾ. ਦਲਜੀਤ ਸਿੰਘ ਚੀਮਾ ਨੇ ਬਸਪਾ ਵੱਲੋਂ ਰਵਨੀਤ ਬਿੱਟੂ ਅਤੇ ਹਰਦੀਪ ਪੁਰੀ ਵੱਲੋਂ ਦਲਿਤਾਂ ਦੇ ਖਿਲਾਫ ਕੀਤੀ ਗਈ ਬਿਆਨਬਾਜ਼ੀ ਦੇ ਖਿਲਾਫ ਕੱਢੀ ਜਾ ਰਹੀ ਮੋਟਰਸਾਈਕਲ ਰੈਲੀ ਦਾ ਭਰਵਾਂ ਸਵਾਗਤ ਕੀਤਾ। ਉਥੇ ਹੀ ਇਸ ਮੌਕੇ ’ਤੇ ਬੋਲਦਿਆਂ ਪੰਜਾਬ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰਵਨੀਤ ਬਿੱਟੂ ਅਤੇ ਹਰਦੀਪ ਪੁਰੀ ਵੱਲੋਂ ਦਲਿਤਾਂ ਦੇ ਖਿਲਾਫ ਕੀਤੀ ਗਈ ਬਿਆਨਬਾਜ਼ੀ ਉਨ੍ਹਾਂ ਦੀ ਸੌੜੀ ਮਾਨਸਿਕਤਾ ਦਾ ਪ੍ਰਗਟਾਵਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਤਕ ਪ੍ਰਸ਼ਾਸਨ ਅਤੇ ਸਰਕਾਰ ਇਨ੍ਹਾਂ ਦੇ ਖਿਲਾਫ ਕਾਰਵਾਈ ਨਹੀਂ ਕਰਦਾ ਉਦੋਂ ਤੱਕ ਬਸਪਾ ਤਾਂ ਇਹ ਰੂਹ ਇਸੇ ਤਰੀਕੇ ਬਰਕਰਾਰ ਰਹੇਗਾ ਅਤੇ ਇਸ ਤਰ੍ਹਾਂ ਦੀਆਂ ਰੈਲੀਆਂ ਪੰਜਾਬ ਦੇ ਵਿੱਚ ਵੱਖ-ਵੱਖ ਸਥਾਨਾਂ ’ਤੇ ਕੀਤੀਆਂ ਜਾਣਗੀਆਂ।
ਇਹ ਵੀ ਪੜੋ: ਆਕਸੀਜਨ ਦੀ ਉਪਲਬਧਤਾ ਦੀ ਸਮੀਖਿਆ ਨੂੰ ਲੈ ਕੇ PM ਮੋਦੀ ਕਰਨਗੇ ਉੱਚ ਪੱਧਰੀ ਬੈਠਕ