ਪੰਜਾਬ

punjab

ETV Bharat / state

ਪ੍ਰੇਮ ਸਿੰਘ ਚੰਦੂਮਾਜਰਾ ਨੇ 'ਆਪ' ਸਰਕਾਰ ਦੇ ਕੰਮਾਂ 'ਤੇ ਚੁੱਕੇ ਸਵਾਲ, ਕਿਹਾ- ਰਾਸ਼ਨ ਘਰਾ ਤੱਕ ਪਹੁੰਚਾਉਣ ਦਾ ਬਜਾਏ ਕੱਟੇ ਕਾਰਡ - Prem Singh Chandumajra update news

ਅਕਾਲੀ ਦਲ ਦੇ ਸੀਨੀਅਰ ਪ੍ਰੇਮ ਸਿੰਘ ਚੰਦੂਮਾਜਰਾ ਆਗੂ ਅਨੰਦਪੁਰ ਸਾਹਿਬ ਪਹੁੰਚੇ ਜਿੱਥੇ ਉਨ੍ਹਾਂ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਉਤੇ ਸਵਾਲ ਚੱਕੇ। ਜਿੱਥੇ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਦੇ ਸਸਕਾਰ ਵਾਲੇ ਦਿਨ ਮੌਜੂਦਾ ਮੁੱਖ ਮੰਤਰੀ ਦਾ ਰੈਲੀ ਕਰਨਾ ਬਹੁਤ ਹੀ ਨਿੰਦਣਯੋਗ ਹੈ...

ਪ੍ਰੇਮ ਸਿੰਘ ਚੰਦੂਮਾਜਰਾ
ਪ੍ਰੇਮ ਸਿੰਘ ਚੰਦੂਮਾਜਰਾ

By

Published : Apr 29, 2023, 10:21 PM IST

ਪ੍ਰੇਮ ਸਿੰਘ ਚੰਦੂਮਾਜਰਾ

ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ। ਜਿਥੇ ਉਨ੍ਹਾਂ ਪੱਤਰਕਾਰਾਂ ਦੇ ਨਾਲ ਵੱਖ-ਵੱਖ ਮੁੱਦਿਆਂ 'ਤੇ ਗੱਲਬਾਤ ਕੀਤੀ। ਚੰਦੂਮਾਜਰਾ ਨੇ ਇਹ ਵੀ ਕਿਹਾ ਕਿ ਅਕਾਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਸੰਗਤ ਦਰਸ਼ਨ ਪ੍ਰੋਗਰਾਮ ਨੂੰ ਕੇਵਲ ਨਾਮ ਬਦਲ ਕੇ ਉਹੀ ਪ੍ਰੋਗਰਾਮ ਸ਼ੁਰੂ ਕਰਨ ਦੀ ਕੋਸ਼ਿਸ਼ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ,ਨਵੇਕਲਾ ਕੁਝ ਨਹੀਂ ਕੀਤਾ ਜਾ ਰਿਹਾ।

ਸੰਗਤ ਦਰਸ਼ਨ : ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀਤੇ ਜਾ ਰਹੇ ਸੰਗਤ ਦਰਸ਼ਨ ਦਾ ਵਿਰੋਧ ਕੀਤਾ ਜਾਂਦਾ ਸੀ ਅਤੇ ਹੁਣ ਆਪ ਆਮ ਆਦਮੀ ਪਾਰਟੀ ਵੀ ਉਸੇ ਪਾਸੇ ਚਲ ਰਹੀ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਘਰ ਘਰ ਅਨਾਜ ਜਾਇਆ ਕਰੇਗਾ।

ਰਾਸ਼ਨ ਲੈਣ ਵਾਲੇ ਕਾਰਡ ਕੱਟੇ:ਜਿੱਥੇ ਆਮ ਆਦਮੀ ਪਾਰਟੀ ਵੱਲੋਂ ਇਹ ਕਿਹਾ ਜਾਂਦਾ ਸੀ ਕਿ ਬਾਦਲ ਸਾਹਿਬ ਆਟਾ ਦਾਲ ਸਕੀਮ ਦੇ ਕੇ ਗਏ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੀਨੀ ਚਾਹ ਪੱਤੀ ਅਤੇ ਦੇਸੀ ਘਿਓ ਦੀ ਗੱਲ ਕਹੀ ਸੀ। ਪਰ ਮੌਜੂਦਾ ਸੱਤਾਧਾਰੀ ਪਾਰਟੀ ਵੱਲੋਂ ਵੋਟਾਂ ਵਿੱਚ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਰਾਸ਼ਨ ਉਨ੍ਹਾਂ ਦੇ ਘਰਾਂ ਵਿਚ ਹੀ ਮੁਹੱਈਆ ਕਰਵਾਇਆ ਜਾਵੇਗਾ। ਪਰ ਹਾਲਾਤ ਇਹ ਪੈਦਾ ਹੋ ਗਏ ਹਨ ਕਿ ਘਰ ਰਾਸ਼ਨ ਤਾਂ ਕੀ ਪਹੁੰਚਾਉਣਾ ਸੀ ਉਨ੍ਹਾਂ ਵੱਲੋਂ ਬਲਕਿ 40 ਪ੍ਰਤੀਸ਼ਤ ਦੇ ਕਰੀਬ ਗਰੀਬਾਂ ਦੇ ਲਈ ਬਣੇ ਹੋਏ ਨੀਲੇ ਕਾਰਡ ਹੀ ਕੱਟ ਦਿੱਤੇ।

ਪਰਕਾਸ਼ ਸਿੰਘ ਬਾਦਲ ਦੇ ਸਸਕਾਰ ਵਾਲੇ ਦਿਨ ਕੱਢੀ ਰੈਲੀ: ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਸਸਕਾਰ ਵਾਲੇ ਦਿਨ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਫਲੌਰ ਵਿੱਚ ਰੈਲੀ ਕੀਤੀ ਸੀ। ਜਿਸ ਦੀ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਨਿੰਦਾ ਕੀਤੀ ਉਨ੍ਹਾਂ ਕਿਹਾ ਕਿ ਜਿੱਥੇ ਆਧਰਾ ਪ੍ਰਦੇਸ਼ ਬੰਗਾਲ ਵਰਗੇ ਸੂਬੀਆਂ ਨੇ ਰਾਜਸੀ ਸੋਗ ਦਾ ਐਲਾਨ ਕੀਤਾ ਉਥੇ ਹੀ ਪੰਜਾਬ ਸਰਕਾਰ ਦੀ ਅਜਿਹੀ ਕਾਰਵਾਈ ਬਿਲਕੁਲ ਹੀ ਗਲਤ ਹੈ। ਉਸ ਰੋਡ ਸ਼ੋਅ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ।

ਇਹ ਵੀ ਪੜ੍ਹੋ:-ਲੁਧਿਆਣਾ ਦੇ ਕਾਰੋਬਾਰੀਆਂ ਨੇ ਵਿਧਾਇਕ ਨੂੰ ਦੱਸੀਆਂ ਮੁਸ਼ਕਿਲਾਂ, ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਦੀ ਕੀਤੀ ਮੰਗ

ABOUT THE AUTHOR

...view details