ਪੰਜਾਬ

punjab

ETV Bharat / state

ਅਕਾਲੀ ਆਗੂ 1 ਅਕਤੂਬਰ ਨੂੰ ਕਾਰ ਸੇਵਾ ਲਈ ਜਾਣਗੇ ਸੁਲਤਾਨਪੁਰ ਲੋਧੀ : ਦਲਜੀਤ ਚੀਮਾ - ਸੁਲਤਾਨਪੁਰ ਲੋਧੀ

ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਲਤਾਪੁਰ ਲੋਧੀ ਨੂੰ ਸਫੇਦ ਰੰਗ ਵਿੱਚ ਰੰਗਣ ਦੀ ਕਾਰਸੇਵਾ ਵਿੱਚ ਹਿੱਸਾ ਲੈਣ ਲਈ ਰੂਪਨਗਰ ਦੇ ਸਾਰੇ ਆਗੂ ਤੇ ਵਰਕਰ 1 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਜਾਣਗੇ।

ਫ਼ੋਟੋ

By

Published : Sep 27, 2019, 10:42 AM IST

ਰੋਪੜ: ਸਥਾਨਕ ਗੁਰਦੁਆਰਾ ਭੱਠਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਅਕਾਲ ਤਖ਼ਤ ਦੇ ਸਾਬਕਾ ਜੱਥੇਦਾਰ ਅਤੇ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਪੂਰਨ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਤਾ ਪਾਸ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਲਤਾਪੁਰ ਲੋਧੀ ਨੂੰ ਸਫੇਦ ਰੰਗ ਵਿੱਚ ਰੰਗਿਆ ਜਾਵੇਗਾ। ਉਨ੍ਹਾਂ ਇਸ ਕੰਮ ਦੀ ਕਾਰਸੇਵਾ ਵਿੱਚ ਹਿੱਸਾ ਲੈਣ ਲਈ ਰੂਪਨਗਰ ਦੇ ਸਾਰੇ ਆਗੂ ਵਰਕਰ 1 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਜਾਣਗੇ। ਇਸ ਮੌਕੇ ਪਾਰਟੀ ਦੇ ਕਈ ਵਰਕਰ ਅਤੇ ਆਗੂ ਸ਼ਾਮਲ ਸਨ।

ABOUT THE AUTHOR

...view details