ਰੂਪਨਗਰ: ਪੀ.ਡਬਲਿਊ.ਡੀ ਫੀਲਡ ਐਂਡ ਵਰਕਸ਼ਾਪ ਯੂਨੀਅਨ ਦੀ ਜ਼ਿਲ੍ਹਾ ਇਕਾਈ ਰੂਪਨਗਰ ਦਾ ਸਲਾਨਾ ਇਜਲਾਸ ਨੂਰਪੁਰਬੇਦੀ ਵਿਖੇ ਸਥਿਤ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਵਿਖੇ ਸੰਪਨ ਹੋਇਆ। ਇਸ ਦੌਰਾਨ ਕੌਮੀ ਮੀਤ ਪ੍ਰਧਾਨ ਵੇਦ ਪ੍ਰਕਾਸ਼ ਸ਼ਰਮਾ, ਜਨਰਲ ਸਕੱਤਰ ਮੱਖਣ ਸਿੰਘ ਵੈਦਪੁਰੀ, ਮਨਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਤੋਂ ਇਲਾਵਾ ਰੂਪਨਗਰ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ। ਇਸ ਦੌਰਾਨ ਦਰਸ਼ਣ ਸਿੰਘ ਬੜਵਾ ਤੇ ਜਸਵਿੰਦਰ ਪਾਲ ਕਾਂਗੜ ਵਲੋਂ ਸਲਾਨਾ ਵਿੱਤ ਰਿਪੋਰਟ ਪੇਸ਼ ਕਰਨ ਤੋਂ ਬਾਅਦ ਜ਼ਿਲ੍ਹੇ ਦੀ ਨਵੀਂ ਇਕਾਈ ਦੀ ਚੋਣ ਕਰਕੇ ਵੱਖ-ਵੱਖ ਅਹੁਦੇਦਾਰ ਨਿਯੁਕਤ ਕੀਤੇ ਗਏ।
ਪੀ.ਡਬਲਿਊ.ਡੀ ਫੀਲਡ ਐਂਡ ਵਰਕਸ਼ਾਪ ਯੂਨੀਅਨ ਦੀ ਜ਼ਿਲ੍ਹਾ ਇਕਾਈ ਰੂਪਨਗਰ ਦਾ ਸਲਾਨਾ ਇਜਲਾਸ ਸੰਪਨ - ਜ਼ਿਲ੍ਹੇ ਦੀ ਨਵੀਂ ਇਕਾਈ ਦੀ ਚੋਣ
ਪੀ.ਡਬਲਿਊ.ਡੀ ਫੀਲਡ ਐਂਡ ਵਰਕਸ਼ਾਪ ਯੂਨੀਅਨ ਦੀ ਜ਼ਿਲ੍ਹਾ ਇਕਾਈ ਰੂਪਨਗਰ ਦਾ ਸਲਾਨਾ ਇਜਲਾਸ ਨੂਰਪੁਰਬੇਦੀ ਵਿਖੇ ਸਥਿਤ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਵਿਖੇ ਸੰਪਨ ਹੋਇਆ। ਇਸ ਦੌਰਾਨ ਕੌਮੀ ਮੀਤ ਪ੍ਰਧਾਨ ਵੇਦ ਪ੍ਰਕਾਸ਼ ਸ਼ਰਮਾ, ਜਨਰਲ ਸਕੱਤਰ ਮੱਖਣ ਸਿੰਘ ਵੈਦਪੁਰੀ, ਮਨਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਤੋਂ ਇਲਾਵਾ ਰੂਪਨਗਰ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ।
ਇਸ ਮੌਕੇ ਗੱਲ ਕਰਦਿਆਂ ਸੂਬਾ ਅਹੁਦੇਦਾਰਾਂ ਨੇ ਦੱਸਿਆ ਕਿ ਯੂਨੀਅਨ ਵਲੋਂ ਵੱਖ-ਵੱਖ ਘੋਲਾਂ ਨੂੰ ਲੜਨ ਤੇ ਮੁਲਾਜਮਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਵਾਉਣ ਲਈ ਹਰ ਸਾਲ ਪੂਰੇ ਪੰਜਾਬ 'ਚ ਨਵੀਂ ਇਕਾਈ ਦੀ ਚੋਣ ਕੀਤੀ ਜਾਂਦੀ ਹੈ, ਜਿਸ ਤਹਿਤ ਜ਼ਿਲ੍ਹਾ ਰੂਪਨਗਰ ਇਕਾਈ ਦੀ ਚੋਣ ਕੀਤੀ ਗਈ ਤੇ ਪੂਰੇ ਪੰਜਾਬ ਦੀ ਚੋਣ ਹੋਣ ਤੋਂ ਬਾਅਦ ਮੁਲਾਜ਼ਮਾਂ ਦੀ ਹੱਕੀ ਮੰਗਾਂ ਸਬੰਧੀ ਸਰਕਾਰ ਖਿਲਾਫ਼ ਸਘੰਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਵਲੋਂ ਵਰਕਰਾਂ ਦੀਆਂ ਹੱਕੀ ਮੰਗਾਂ ਨੂੰ ਲੈਕੇ ਸਰਕਾਰ ਖਿਲਾਫ਼ ਸੰਘਰਸ਼ ਵੀ ਕੀਤਾ ਜਾਵੇਗਾ ਅਤੇ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਇਹ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ:ਲੋਕ ਇਨਸਾਫ ਪਾਰਟੀ ਨੇ ਚੁੱਕਿਆ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਮੁੱਦਾ