ਰੂਪਨਗਰ: ਹਰਦੋਈ-ਬਰੇਲੀ ਜਾਣ ਵਾਲੇ 800 ਪ੍ਰਵਾਸੀ ਮਜ਼ਦੂਰਾਂ ਨੂੰ ਘਰ ਵਾਪਸੀ ਕਰਾਉਣ ਲਈ ਪ੍ਰਸ਼ਾਸਨ ਵੱਲੋਂ ਮੁਹਾਲੀ ਰੇਲਵੇ ਸਟੇਸ਼ਨ ਤੱਕ ਲਈ 30 ਬੱਸਾਂ ਦਾ ਪ੍ਰਬੰਧ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਨੂੰ ਖ਼ਾਸ ਧਿਆਨ ਵਿੱਚ ਰੱਖਦੇ ਹੋਏ ਮਜ਼ਦੂੂਰਾਂ ਦੀ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ।
'ਹਰਦੋਈ-ਬਰੇਲੀ ਜਾਣ ਵਾਲੇ ਪ੍ਰਵਾਸੀ ਮਜਦੂਰਾਂ ਦੀ ਘਰ ਵਾਪਸੀ ਲਈ ਕੀਤੇ ਗਏ ਪ੍ਰਬੰਧ' - ਮਜਦੂਰਾਂ ਨੂੰ ਘਰ ਵਾਪਸੀ ਕਰਾਉਣ ਲਈ 30 ਬੱਸਾਂ ਦਾ ਪ੍ਰਬੰਧ
ਹਰਦੋਈ-ਬਰੇਲੀ ਜਾਣ ਵਾਲੇ 800 ਪ੍ਰਵਾਸੀ ਮਜ਼ਦੂਰਾਂ ਨੂੰ ਘਰ ਵਾਪਸੀ ਕਰਾਉਣ ਲਈ 30 ਬੱਸਾਂ ਦਾ ਪ੍ਰਬੰਧ ਕੀਤਾ ਗਿਆ। ਪ੍ਰਵਾਸੀ ਮਜਦੂਰਾਂ ਨੇ ਰੋਪੜ ਦੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ 17 ਦਰਬੰਗਾ ਬਿਹਾਰ, 45 ਉੱਤਰ ਪ੍ਰਦੇਸ਼, 155 ਮੱਧ ਪ੍ਰਦੇਸ਼ ਅਤੇ 165 ਦੇ ਕਰੀਬ ਵਿਅਕਤੀਆਂ ਨੂੰ ਜੰਮੂ ਕਸ਼ਮੀਰ, ਹਿਮਾਚਲ ਤੇ ਹੋਰ ਸੂਬਿਆ ਵਿੱਚ ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਤਾਲਾਬੰਦੀ ਕਾਰਨ ਫਸੇ ਹੋਏ ਦੂਜੇ ਸੂਬੇ ਦੇ ਲੋਕਾਂ ਦੀ ਸ਼ਨਾਖਤ ਕੀਤੀ ਗਈ ਤੇ ਉਨ੍ਹਾਂ ਦੀ ਘਰ ਵਾਪਿਸ ਕਰਵਾਉਣ ਸੰਬਧੀ ਪ੍ਰਵਾਨਗੀ ਹਾਸਿਲ ਕੀਤੀ ਗਈ। ਪ੍ਰਸ਼ਾਸਨ ਵੱਲੋਂ ਪੂਰੀ ਨਿਗਰਾਨੀ ਹੇਠ ਘਰ ਵਾਪਸੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਵਿਅਕਤੀਆਂ ਨੂੰ ਲੋੜੀਂਦਾ ਵਸਤਾਂ ਤੇ ਖਾਣੇ ਦਾ ਸਮਾਨ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਡੀਸੀ ਵੱਲੋਂ ਇਨ੍ਹਾਂ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਜਿਸ ਨੂੰ ਯਕੀਨੀ ਬਣਾਇਆ ਗਿਆ ਹੈ।
ਹਰਦੋਈ-ਬਰੇਲੀ ਲਈ ਰਵਾਨਾ ਹੋਏ ਪ੍ਰਵਾਸੀ ਮਜ਼ਦੂਰਾਂ ਨੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਦੀ ਸਾਂਭ-ਸੰਭਾਲ ਨਾ ਕਰਦਾ ਤਾਂ ਉਨ੍ਹਾਂ ਦਾ ਕੀ ਹੁੁੰਦਾ। ਡਿਪਟੀ ਕਮਿਸ਼ਨਰ ਨੇ ਦੱਸਿਆ ਜੋ ਪ੍ਰਵਾਸੀ ਮਜ਼ਦੂਰਾਂ ਆਪਣੇ ਸੂਬੇ ਵਿੱਚ ਜਾਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਆਨਲਾਈਨ ਬੇਨਤੀ ਕਰ ਸਕਦਾ ਹੈ। ਇਸ ਤੋਂ ਬਾਅਦ ਬੇਨਤੀ ਕਰਨ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੇ ਸੂਬਿਆ ਵਿੱਚ ਭੇਜਣ ਦੇ ਲਈ ਉਨ੍ਹਾਂ ਦੇ ਸੂਬੇ ਵੱਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਮੈਡੀਕਲ ਸਿਕਰੀਨਿੰਗ ਹੋਣ ਉਪਰੰਤ ਭੇਜਣ ਦਾ ਉਪਰਾਲਾ ਕੀਤਾ ਜਾ ਸਕਦਾ ਹੈ।