ਪੰਜਾਬ

punjab

ETV Bharat / state

ਨਾਜਾਇਜ਼ ਮਾਈਨਿੰਗ ਕਰਨ ਵਾਲੇ ਕਾਬੂ - ਨਾਜਾਇਜ਼ ਮਾਈਨਿੰਗ ਕਰਨ ਵਾਲੇ ਕਾਬੂ

ਪੰਜਾਬ ਅੰਦਰ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈਕੇ ਵੀ ਹੁਣ ਪੰਜਾਬ ਸਰਕਾਰ (Government of Punjab) ਸਖ਼ਤ ਨਜ਼ਰ ਆ ਰਹੀ ਹੈ। ਬੀਤੇ ਦਿਨੀਂ ਸਤਲੁਜ ਦਰਿਆ (Sutlej river) ਉੱਤੇ ਚਲਾਈ ਜਾ ਰਹੀ ਮਾਈਨਿੰਗ ਨੂੰ ਸਥਾਕਨ ਪ੍ਰਸ਼ਾਸਨ ਅਤੇ ਹਲਕੇ ਦੇ ਵਿਧਾਇਕ ਵੱਲੋਂ ਰੁਕਵਾਇਆ ਗਿਆ। ਇਸ ਮੌਕੇ ਪ੍ਰਸ਼ਾਸਨ ਨੇ ਇੱਥੋਂ ਕੁਝ ਵਾਹਨ ਵੀ ਹਿਰਾਸਤ ਵਿੱਚ ਲਏ ਹਨ।

ਨਾਜਾਇਜ਼ ਮਾਈਨਿੰਗ ਕਰਨ ਵਾਲੇ ਕਾਬੂ
ਨਾਜਾਇਜ਼ ਮਾਈਨਿੰਗ ਕਰਨ ਵਾਲੇ ਕਾਬੂ

By

Published : Mar 29, 2022, 8:43 AM IST

ਸ੍ਰੀ ਚਮਕੌਰ ਸਾਹਿਬ: ਪੰਜਾਬ ਵਿੱਚ ਸੱਤਾ ਬਦਲੇ ਹੀ ਜਿੱਥੇ ਸਕੂਲਾਂ ਤੇ ਹਸਪਤਾਲਾਂ ਵਿੱਚ ਛਾਪੇ ਮਾਰੇ (Raids on schools and hospitals) ਜਾ ਰਹੇ ਹਨ, ਉੱਥੇ ਹੀ ਸੂਬੇ ਅੰਦਰ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈਕੇ ਵੀ ਹੁਣ ਪੰਜਾਬ ਸਰਕਾਰ (Government of Punjab) ਸਖ਼ਤ ਨਜ਼ਰ ਆ ਰਹੀ ਹੈ। ਬੀਤੇ ਦਿਨੀਂ ਸਤਲੁਜ ਦਰਿਆ (Sutlej river) ਉੱਤੇ ਚਲਾਈ ਜਾ ਰਹੀ ਮਾਈਨਿੰਗ ਨੂੰ ਸਥਾਕਨ ਪ੍ਰਸ਼ਾਸਨ ਅਤੇ ਹਲਕੇ ਦੇ ਵਿਧਾਇਕ ਵੱਲੋਂ ਰੁਕਵਾਇਆ ਗਿਆ। ਇਸ ਮੌਕੇ ਪ੍ਰਸ਼ਾਸਨ ਨੇ ਇੱਥੋਂ ਕੁਝ ਵਾਹਨ ਵੀ ਹਿਰਾਸਤ ਵਿੱਚ ਲਏ ਹਨ।

ਨਾਜਾਇਜ਼ ਮਾਈਨਿੰਗ ਕਰਨ ਵਾਲੇ ਕਾਬੂ
ਮੀਡੀਆ ਨਾਲ ਗੱਲਬਾਤ ਦੌਰਾਨ ਹਲਕੇ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਚਮਕੌਰ ਸਾਹਿਬ ਦੇ ਨਜ਼ਦੀਕ ਪੈਂਦੇ ਸਤਲੁਜ ਦਰਿਆ ਉੱਤੇ ਕਿਸੇ ਵੀ ਕਿਸਮ ਦੀ ਕੋਈ ਮਾਈਨਿੰਗ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਲੇ ਪੰਜਾਬ ਸਰਕਾਰ ਵੱਲੋਂ ਸਤਲੁਜ ਦਰਿਆ ਦੇ ਨਜ਼ਦੀਕ ਕਿਸੇ ਵੀ ਸਾਈਟ ਨੂੰ ਪਰਮਿਸ਼ਨ ਨਹੀਂ ਦਿੱਤੀ ਗਈ ਹੈ ਅਤੇ ਨਾ ਹੀ ਕਿਸੇ ਅਧਿਕਾਰੀ ਨੂੰ ਡੀ ਸਿਲਟਿੰਗ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਵਿਧਾਇਕ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਮਾਈਨਿੰਗ ਨੂੰ ਲੈ ਕੇ ਪਾਲਿਸੀ ਬਣਾਏਗੀ ਅਤੇ ਜਿਹੜੀ ਸੁਨਿਸ਼ਚਿਤ ਜਗ੍ਹਾ ਕੀਤੀ ਜਾਵੇਗੀ। ਉਸ ਜਗ੍ਹਾ ‘ਤੇ ਹੀ ਅਤੇ ਡੀਸਿਲਟਿੰਗ ਹੋਵੇਗੀ ਅਤੇ ਜੇਕਰ ਕੋਈ ਵਿਅਕਤੀ ਨਾਜਾਇਜ਼ ਮਾਈਨਿੰਗ ਕਰਦਾ ਹੋਇਆ ਫੜਿਆ ਗਿਆ ਤਾਂ ਉਸ ਦੇ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਭਾਰਤ 'ਚ ਨਹੀਂ ਲੱਗਣਗੇ ਟੋਲ ਪਲਾਜ਼ੇ, GPS ਤੋਂ ਕੱਟਿਆ ਜਾਵੇਗਾ ਟੈਕਸ: ਨਿਤਿਨ ਗਡਕਰੀ

ਦੂਜੇ ਪਾਸੇ ਡੀ.ਐੱਸ.ਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਇੱਥੇ ਕੁਝ ਲੋਕਾਂ ਵੱਲੋਂ ਮਾਈਨਿੰਗ ਕੀਤੀ ਜਾ ਰਹੀ ਸੀ, ਪਰ ਉਨ੍ਹਾਂ ਕੋਲ ਉਸ ਦੀ ਕੋਈ ਮਨਜ਼ੂਰੀ ਨਹੀਂ ਸੀ, ਜਿਸ ਕਰਕੇ ਇਸ ਨੂੰ ਨਾਜਾਇਜ਼ ਮਾਈਨਿੰਗ ਮੰਨਿਆ ਗਿਆ ਹੈ। ਜਿਸ ਤੋਂ ਬਾਅਦ ਕੁਝ ਲੋਕਾਂ ਨੂੰ ਕੁਝ ਵਾਹਨਾਂ ਸਮੇਤ ਇੱਥੋਂ ਹਿਰਾਸਤ ਵਿੱਚ ਲਿਆ ਗਿਆ ਹੈ।

ਇਹ ਵੀ ਪੜ੍ਹੋ:ਲਗਾਤਾਰ 7ਵੀਂ ਵਾਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਕੀ ਹਨ ਨਵੀਆਂ ਕੀਮਤਾਂ

ABOUT THE AUTHOR

...view details