ਪੰਜਾਬ

punjab

ETV Bharat / state

ਸੋਸ਼ਲ ਮੀਡੀਆ 'ਚ ਸਾਡੇ ਪ੍ਰਤੀ ਗ਼ਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ: ਆਸ਼ਾ ਵਰਕਰ - Asha worker

ਆਸ਼ਾ ਵਰਕਰਾਂ ਦੀ ਸੋਸ਼ਲ ਮੀਡੀਆ ਉੱਤੇ ਝੂਠੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਸ ਤੋਂ ਤੰਗ ਆ ਕੇ ਰੂਪਨਗਰ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਵਿੱਚ ਇਕੱਠੀਆਂ ਹੋਈਆਂ ਆਸ਼ਾ ਵਰਕਰਾਂ ਨੇ ਸੂਬਾ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਫ਼ੋਟੋ
ਫ਼ੋਟੋ

By

Published : Sep 10, 2020, 3:42 PM IST

ਰੂਪਨਗਰ: ਆਸ਼ਾ ਵਰਕਰਾਂ ਦੀ ਸੋਸ਼ਲ ਮੀਡੀਆ ਉੱਤੇ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਸ ਤੋਂ ਤੰਗ ਆ ਕੇ ਅੱਜ ਰੂਪਨਗਰ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਵਿੱਚ ਇਕੱਠੀਆਂ ਹੋਈਆਂ ਆਸ਼ਾ ਵਰਕਰਾਂ ਨੇ ਸੂਬਾ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਵੀਡੀਓ

ਆਸ਼ਾ ਵਰਕਰ ਨੇ ਕਿਹਾ ਕਿ ਇੱਕ ਪਾਸੇ ਸੂਬਾ ਸਰਕਾਰ ਆਸ਼ਾ ਵਰਕਰਾਂ ਨੂੰ ਆਪਣੀ ਰੀੜ ਦੀ ਹੱਡੀ ਕਹਿੰਦੀ ਹੈ ਤੇ ਦੂਜੇ ਪਾਸੇ ਸੂਬਾ ਸਰਕਾਰ ਉਨ੍ਹਾਂ ਨੂੰ ਆਪਣਾ ਸਹਿਯੋਗ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ 28 ਤਰੀਕ ਨੂੰ ਆਸ਼ਾ ਵਰਕਰਾਂ ਦੀ 3 ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋਈ ਸੀ ਜਿਸ ਵਿੱਚ ਇਹ ਕਿਹਾ ਗਿਆ ਸੀ ਕਿ ਆਸ਼ਾ ਵਰਕਰ ਪਿੰਡ ਵਿੱਚੋ 2 ਕੋਰੋਨਾ ਮਰੀਜ਼ ਕੱਢ ਕੇ ਡਾਕਟਰਾਂ ਨਾਲ ਮਿਲ ਕੇ 50 ਹਜ਼ਾਰ ਰੁਪਏ ਖਾਂਦੀ ਹੈ। ਜੋ ਕਿ ਸਰਾਸਰ ਝੂਠੀ ਅਫ਼ਵਾਹ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਡਾਕਟਰਾਂ ਨਾਲ ਮਿਲ ਕੇ 50 ਹਜ਼ਾਰ ਹੀ ਖਾ ਰਹੀਆਂ ਹਨ ਤਾਂ ਉਨ੍ਹਾਂ ਨੂੰ ਘਰ-ਘਰ ਜਾਣ ਦੀ ਲੋੜ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਜਿਹੜੀ ਉਨ੍ਹਾਂ ਵਿਰੁੱਧ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਉਨ੍ਹਾਂ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜੋ:ਮੀਂਹ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਪਹੁੰਚੇ ਸੁਨੀਲ ਜਾਖੜ, ਅਕਾਲੀਆਂ 'ਤੇ ਕੱਸੇ ਤੰਜ

ABOUT THE AUTHOR

...view details