ਪੰਜਾਬ

punjab

ETV Bharat / state

ਅਸ਼ਵਨੀ ਸ਼ਰਮਾ ਦਾ ਜਬਰਦਸਤ ਵਿਰੋਧ - Held a rally at the Main Market

ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੰਗਲ ਨਗਰ ਕੌਂਸਲ ਚੋਣਾਂ ਦੇ ਲਈ ਚੋਣ ਮੈਦਾਨ ਵਿਚ ਉੱਤਰੇ ਉਮੀਦਵਾਰਾਂ ਦਾ ਹੌਸਲਾ ਵਧਾਉਣ ਲਈ ਨੰਗਲ ਪਹੁੰਚੇ ਤੇ ਸ਼ਕਤੀ ਪ੍ਰਦਰਸ਼ਨ ਕਰਨ ਲਈ ਨੰਗਲ ਦੇ ਮੇਨ ਮਾਰਕੀਟ ਵਿਖੇ ਇੱਕ ਰੈਲੀ ਕੀਤੀ। ਜਿਸ ਵਿੱਚ ਚੋਣ ਲੜ ਰਹੇ ਸਾਰੇ ਉਮੀਦਵਾਰ, ਬੀਜੇਪੀ ਦੇ ਵਰਕਰਾਂ ਤੋਂ ਇਲਾਵਾ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਵੀ ਰੈਲੀ ਵਿੱਚ ਸ਼ਾਮਲ ਹੋਏ।

Ashwani Sharma strongly opposes
ਅਸ਼ਵਨੀ ਸ਼ਰਮਾ ਦਾ ਜਬਰਦਸਤ ਵਿਰੋਧ

By

Published : Feb 9, 2021, 5:24 PM IST

ਰੋਪੜ : ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੰਗਲ ਨਗਰ ਕੌਂਸਲ ਚੋਣਾਂ ਦੇ ਲਈ ਚੋਣ ਮੈਦਾਨ ਵਿਚ ਉੱਤਰੇ ਉਮੀਦਵਾਰਾਂ ਦਾ ਹੌਸਲਾ ਵਧਾਉਣ ਲਈ ਨੰਗਲ ਪਹੁੰਚੇ ਤੇ ਸ਼ਕਤੀ ਪ੍ਰਦਰਸ਼ਨ ਕਰਨ ਲਈ ਨੰਗਲ ਦੇ ਮੇਨ ਮਾਰਕੀਟ ਵਿਖੇ ਇੱਕ ਰੈਲੀ ਕੀਤੀ। ਜਿਸ ਵਿੱਚ ਚੋਣ ਲੜ ਰਹੇ ਸਾਰੇ ਉਮੀਦਵਾਰ, ਬੀਜੇਪੀ ਦੇ ਵਰਕਰਾਂ ਤੋਂ ਇਲਾਵਾ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਵੀ ਰੈਲੀ ਵਿੱਚ ਸ਼ਾਮਲ ਹੋਏ।

ਅਸ਼ਵਨੀ ਸ਼ਰਮਾ ਦਾ ਜਬਰਦਸਤ ਵਿਰੋਧ
ਅਸ਼ਵਨੀ ਸ਼ਰਮਾ ਵੱਲੋਂ ਕਿਸਾਨੀ ਅੰਦੋਲਨ ਬਾਰੇ ਬੋਲਦੇ ਹੋਏ ਕਿਹਾ ਕਿ ਇਹ ਅੰਦੋਲਨ ਕਿਸਾਨਾਂ ਦਾ ਨਹੀਂ ਬਲਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗੁੰਡਿਆਂ ਦਾ ਹੈ। ਮੋਦੀ ਸਰਕਾਰ ਨੇ ਕਿਸਾਨਾਂ ਦੇ ਫਾਇਦੇ ਲਈ ਇਹ ਕਾਨੂੰਨ ਬਣਾਏ ਹਨ ਅਤੇ ਬੀਜੇਪੀ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਹਮੇਸ਼ਾ ਨਾਲ ਹੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ 2022 ਵੀ ਚੋਣ ਬੀਜੇਪੀ ਹੀ ਜਿੱਤੇਗੀ ਅਤੇ ਦੁਬਾਰਾ ਕੇਂਦਰ ਵਿਚ ਆਪਣੀ ਸਰਕਾਰ ਬਣਾਏਗੀ।

ਕਾਂਗਰਸ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਦੇ ਜਿਹੜੇ ਨੌਕਰੀ ਲਈ ਫਾਰਮ ਭਰਵਾਏ ਸਨ ਉਸਦੀ ਹਵਾ ਨਿਕਲ ਜਾਏਗੀ । ਬੀਜੇਪੀ ਸਰਕਾਰ ਇਨ੍ਹਾਂ ਬੇਰੁਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਵੀ ਮੁਹਈਆ ਕਰਵਾਏਗੀ। ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਜਿਹੜੀ ਨਸ਼ਿਆਂ ਨੂੰ ਖਤਮ ਨਹੀਂ ਕਰ ਪਾਈ ਸਾਡੀ ਸਰਕਾਰ ਆਉਣ ਤੇ ਨਸ਼ੇ ਦਾ ਅਤੇ ਨਸ਼ੇ ਦੇ ਵਪਾਰੀਆਂ ਦਾ ਪੂਰੀ ਤਰ੍ਹਾਂ ਖਾਤਮਾ ਕਰੇਗੀ
ਇਸ ਮੌਕੇ ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਜਬਰਦਸਤ ਵਿਰੋਧ ਕੀਤਾ ਗਿਆ। ਇਲਾਕੇ ਦੇ ਕਿਸਾਨ ਨੌਜਵਾਨ, ਬੀਬੀਆਂ ਨੂੰ ਨਾਲ ਲੈ ਕੇ ਬੀਜੇਪੀ ਦੇ ਲੀਡਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਅਸ਼ਵਨੀ ਸ਼ਰਮਾ ਗੋ ਬੈਕ, ਬੀਜੇਪੀ ਮੁਰਦਾਬਾਦ ਦੇ ਨਾਅਰੇ ਲੱਗੇ। ਕਿਸਾਨ ਭਾਜਪਾ ਦੀ ਰੈਲੀ ਨੂੰ ਰੋਕਣ ਲਈ ਮੇਨ ਮਾਰਕੀਟ ਰੈਲੀ ਵਾਲੀ ਜਗ੍ਹਾ ਪਹੁੰਚੇ ਤਾਂ ਪੁਲਿਸ ਨੇ ਬੜੀ ਮੁਸਤੈਦੀ ਦਿਖਾਉਂਦੇ ਹੋਏ ਉਨ੍ਹਾਂ ਨੂੰ ਅੰਦਰ ਦਾਖਲ ਨਹੀਂ ਹੋਣ ਦਿੱਤਾ ਤੇ ਕਿਸਾਨ ਆਗੂ ਉਥੇ ਹੀ ਬੈਠ ਗਏ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਾਲੇ ਕਾਨੂੰਨ ਵਾਪਸ ਨਹੀ ਲੈਂਦੀ ਕਿਸਾਨ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।

ABOUT THE AUTHOR

...view details