ਪੰਜਾਬ

punjab

ETV Bharat / state

ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਸਾਨਾਂ ਨੇ ਹਰਨਾ ਵਜਾ ਕੇ ਕੀਤਾ ਪ੍ਰਦਰਸ਼ਨ - 8 ਮਿੰਟ

ਰੂਪਨਗਰ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿਚ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਉਤੇ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ (Prices) ਨੂੰ ਲੈ ਕੇ ਕਿਸਾਨਾਂ ਵੱਲੋਂ 8 ਮਿੰਟ ਹਾਰਨ ਵਜਾ ਕੇ ਪ੍ਰਦਰਸ਼ਨ ਕੀਤਾ ਹੈ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਸਾਨਾਂ ਨੇ ਹਰਨਾ ਵਜਾ ਕੇ ਕੀਤਾ ਪ੍ਰਦਰਸ਼ਨ
ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਸਾਨਾਂ ਨੇ ਹਰਨਾ ਵਜਾ ਕੇ ਕੀਤਾ ਪ੍ਰਦਰਸ਼ਨ

By

Published : Jul 8, 2021, 4:40 PM IST

ਰੂਪਨਗਰ:ਸੰਯੁਕਤ ਕਿਸਾਨ ਮੋਰਚੇ ਦੀ ਕਾਲ 'ਤੇ ਜਿਥੇ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ (Prices) ਨੂੰ ਲੈ ਕੇ ਪੂਰੇ ਪੰਜਾਬ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਉਥੇ ਹੀ ਕਿਸਾਨਾਂ ਨੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦੇ ਟੋਲ ਪਲਾਜ਼ਾ' ਤੇ ਵੀ ਵਿਰੋਧ ਪ੍ਰਦਰਸ਼ਨ ਕੀਤਾ।ਇਸ ਮੌਕੇ ਕਿਸਾਨਾਂ ਨੇ 8 ਮਿੰਟ ਲਈ ਉਸ ਦੇ ਵਾਹਨ ਹੋਰਨ ਵਜਾ ਕੇ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ।
ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਇਹ ਧਰਨੇ ਜਾਰੀ ਰਹਿਣਗੇ।ਕਿਸਾਨਾਂ ਦਾ ਕਹਿਣਾ ਹੈ ਕਿ ਪੈਟਰੋਲ ਅਤੇ ਡੀਜ਼ਲ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਹੈ ਜਾ ਰਿਹਾ ਹੈ।ਉਨ੍ਹਾਂ ਦਾ ਕਹਿਣ ਹੈ ਕਿ ਘਰੈਲੂ ਗੈਸ ਅਤੇ ਹੋਰ ਵਰਤਣ ਯੋਗ ਵਸਤੂਆਂ ਦਾ ਭਾਅ ਦਿਨੋ ਦਿਨ ਵੱਧਦੇ ਜਾ ਰਹੇ ਹਨ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਸਾਨਾਂ ਨੇ ਹਰਨਾ ਵਜਾ ਕੇ ਕੀਤਾ ਪ੍ਰਦਰਸ਼ਨ

ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਇਹ ਪ੍ਰਦਰਸ਼ਨ ਇਵੇ ਹੀ ਜਾਰੀ ਰਹੇਗਾ।ਤੁਹਾਨੂੰ ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਉਤੇ ਪੰਜਾਬ ਭਰ ਵਿਚ ਹੀ ਨਹੀਂ ਸਗੋਂ ਦੇਸ਼ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਹੈ।

ਇਹ ਵੀ ਪੜੋ:'ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਦੇਵੇਗਾ 12 ਜੁਲਾਈ ਨੂੰ ਧਰਨਾ'

ABOUT THE AUTHOR

...view details