ਰੂਪਨਗਰ: ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਦੇ ਮੋਕੇ 'ਤੇ ਸਿਵਲ ਸਰਜਨ ਡਾ.ਐਚ.ਐਨ.ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਤੰਬਾਕੂ ਮੁਕਤ ਜਵਾਨੀ' ਦੇ ਥੀਮ ਤਹਿਤ ਜਾਗਰੂਕਤਾ ਸਮਾਗਮ ਅਤੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਸਿਵਲ ਸਰਜਨ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਕੱਢੀ ਗਈ ਜਾਗਰੂਕਤਾ ਰੈਲੀ - ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਕੱਢੀ ਗਈ ਜਾਗਰੂਕਤਾ ਰੈਲੀ
ਰੂਪਨਗਰ ਵਿੱਚ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਦੇ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੱਤਾ ਗਿਆ।
ਸਿਵਲ ਸਰਜਨ ਨੇ ਦੱਸਿਆ ਕਿ ਭਾਰਤ ਵਿੱਚ ਲੱਗਭਗ 3500 ਲੋਕ ਹਰ ਰੋਜ਼ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਕਾਰਨ ਮਰਦੇ ਹਨ ਅਤੇ ਤੰਬਾਕੂ ਖਾਣ ਨਾਲ ਤਕਰੀਬਨ 90 ਪ੍ਰਤੀਸ਼ਤ ਮੂੰਹ ਦੇ ਕੈਂਸਰ ਹੁੰਦੇ ਹਨ, ਕੈਂਸਰ, ਦਿੱਲ ਦੇ ਰੋਗ ਅਤੇ ਫੇਫੜ੍ਹੇ ਆਦਿ ਦੀਆਂ ਬਿਮਾਰੀਆਂ ਦਾ ਸਭ ਤੋਂ ਵੱਡਾ ਕਾਰਨ ਤੰਬਾਕੂ ਦੀ ਵਰਤੋਂ ਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਮੰਤਵ ਵਿਸ਼ਵ ਵਿੱਚ ਤੰਬਾਕੂ/ਨਿਕੋਟੀਨ ਦੀ ਵਰਤੋਂ ਨੂੰ ਘਟਾਉਣਾ ਅਤੇ ਬੰਦ ਕਰਨਾ ਹੈ ਤਾਂ ਜ਼ੋ ਇਸ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਰੂਪਨਗਰ ਦੇ ਜ਼ਿਲ੍ਹਾ ਹਸਪਤਾਲ, ਸਬਡਵਿਜ਼ਨਲ ਹਸਪਤਾਲ ਅਤੇ ਡਰੱਗ ਡੀ-ਅਡਿਕਸ਼ਨ ਸੈਂਟਰਾਂ ਵਿਖੇ ਤੰਬਾਕੂ ਛਡਾਉਣ ਸੰਬੰਧੀ ਮੁਫਤ ਸੇਵਾਵਾਂ ਉਪਲੱਬਧ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸਥਾਪਿਤ ਸਾਰੇ ਸਰਕਾਰੀ ਦਫਤਰਾਂ ਨੂੰ ਵੀ ਪੂਰਨ ਤੌਰ ਤੇ ਤੰਬਾਕੂ ਮੁਕਤ ਘੋਸ਼ਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਲੋਕ ਤੰਬਾਕੂ ਦੀ ਆਦਤ ਛੱਡਣਾ ਚਾਹੁੰਦੇ ਹਨ ਉਨ੍ਹਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਕਾਊਂਸਲਿੰਗ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।