ਸ੍ਰੀ ਕੀਰਤਪੁਰ ਸਾਹਿਬ:ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takh Sri Kesgarh Sahib) ਜੀ ਦੀ ਛਤਰ ਛਾਇਆ ਹੇਠ ਅੱਜ ਇਤਿਹਾਸਕ ਸਥਾਨ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਹ ਸਮਾਗਮ ਇਲਾਕੇ ਦੀਆਂ ਸੰਗਤਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਾਂਝੇ ਤੌਰ ਤੇ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਬਾਬਾ ਗੁਰਦਿੱਤਾ ਜੀ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਪੁੱਤਰ ਸਨ।
ਬਾਬਾ ਗੁਰਦਿੱਤਾ ਜੀ ਦੀ birth anniversary ਮਨਾਈ - SGPC
ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਸਪੁੱਤਰ ਬਾਬਾ ਗੁਰਦਿੱਤਾ ਜੀ ਦਾ ਪ੍ਰਕਾਸ਼ ਪੁਰਬ (Parkash Purb) ਬੜੇ ਉਤਸਾਹ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਮਾਗਮ ਕਰਵਾਇਆ ਗਿਆ (Program held at Kiratpur sahib)।
![ਬਾਬਾ ਗੁਰਦਿੱਤਾ ਜੀ ਦੀ birth anniversary ਮਨਾਈ ਗੁਰਦਿੱਤਾ ਜੀ ਦੀ birth anniversary ਮਨਾਈ](https://etvbharatimages.akamaized.net/etvbharat/prod-images/768-512-13870893-1094-13870893-1639142292816.jpg)
ਗੁਰਦਿੱਤਾ ਜੀ ਦੀ birth anniversary ਮਨਾਈ
ਇਸ ਮੌਕੇ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੇਖ ਰੇਖ ਹੇਠ ਇਸ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਹੈ ਉਥੇ ਹੀ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਜਿਸ ਤੋਂ ਉਪਰੰਤ ਅੱਜ ਧਾਰਮਿਕ ਦੀਵਾਨ ਵੀ ਸਜਾਏ ਗਏ ਜਿਸ ਵਿਚ ਪੰਥ ਦੇ ਮਹਾਨ ਕੀਰਤਨੀਏ ਅਤੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਗੁਰੂ ਸਾਹਿਬਾਨ ਨੇ ਗੁਰੂਜਸ ਗਾ ਕੇ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਇਸ ਮੌਕੇ ਸੰਗਤਾਂ ਵੱਲੋਂ ਵੱਖੋ ਵੱਖੋ ਤਰ੍ਹਾਂ ਦੇ ਲੰਗਰਾਂ ਦੇ ਪ੍ਰਬੰਧ ਵੀ ਕਰਵਾਏ ਗਏ
ਗੁਰਦਿੱਤਾ ਜੀ ਦੀ birth anniversary ਮਨਾਈ
ਇਹ ਵੀ ਪੜ੍ਹੋ:Punjab Assembly elections 2022: AAP ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਇਨ੍ਹਾਂ ਨੂੰ ਦਿੱਤੀ ਟਿਕਟ