ਪੰਜਾਬ

punjab

ETV Bharat / state

ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਧੂਮ-ਧਾਮ ਨਾਲ ਮਨਾਇਆ - ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ

ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੀਰਤਨ ਦਰਬਾਰ ਕਰਵਾਇਆ ਗਿਆ ਅਤੇ ਸੰਗਤਾਂ ਲਈ ਵਿਸ਼ੇਸ਼ ਮਠਿਆਈਆਂ ਦੇ ਲੰਗਰ ਲਗਾਏ ਗਏ।

ਤਸਵੀਰ
ਤਸਵੀਰ

By

Published : Dec 11, 2020, 5:05 PM IST

ਅਨੰਦਪੁਰ ਸਾਹਿਬ :ਸ੍ਰੀ ਕੀਰਤਪੁਰ ਸਾਹਿਬ ਦੀ ਪਾਵਨ ਪਵਿੱਤਰ ਧਰਤੀ 'ਤੇ ਸਥਾਪਿਤ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵੱਲੋਂ ਬੜੀ ਧੂਮਧਾਮ ਤੇ ਸ਼ਰਧਾਪੂਰਵਕ ਮਨਾਇਆ ਗਿਆ।

ਇਸ ਮੌਕੇ ਬੀਤੇ ਦਿਨ ਰੱਖੇ ਗਏ ਸ੍ਰੀ ਅਖੰਡ ਪਾਠ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ ਤੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਤੋਂ ਹਜ਼ੂਰੀ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਅਤੇ ਸੰਗਤਾਂ ਨੂੰ ਨਿਹਾਲ ਕੀਤਾ।

ਵੇਖੋ ਵਿਡੀਉ

ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਪਹੁੰਚੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਕਿਹਾ ਕਿ ਦੇਸ਼ ਵਿਦੇਸ਼ ਵਿੱਚ ਬੈਠੀ ਸੰਗਤ ਨੂੰ ਬਾਬਾ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਅਤੇ ਬਾਬਾ ਜੀ ਦਾ ਜਨਮ ਦਿਹਾੜਾ ਅੱਜ ਇੱਥੇ ਸ਼ਰਧਾਪੂਰਵਕ ਮਨਾਇਆ ਗਿਆ ਹੈ ਭਵਿੱਖ ਵਿੱਚ ਵੀ ਇਸੇ ਤਰਾਂ ਸ਼ਰਧਾ ਪੂਰਵਕ ਮਨਾਇਆ ਜਾਵੇਗਾ।

ਇਸ ਦੌਰਾਨ ਮਾਰਕੀਟ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਥੱਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ ਬਾਬਾ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਦੇ ਦਰਬਾਰ ਵਿੱਚ ਆਪਣੀ ਹਾਜ਼ਰੀ ਲਗਵਾਈ ਸੰਗਤਾਂ ਦੇ ਲਈ ਵਿਸ਼ੇਸ਼ ਤੌਰ 'ਤੇ ਮਠਿਆਈਆਂ ਤੇ ਹੋਰ ਪਕਵਾਨਾਂ ਦੇ ਲੰਗਰ ਲਗਾਏ ਗਏ ਬਾਬਾ ਜੀ ਦੇ ਦਰਬਾਰ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ।

ABOUT THE AUTHOR

...view details