ਸ੍ਰੀ ਅਨੰਦਪੁਰ ਸਾਹਿਬ: ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਖਾਲਸੇ ਦਾ ਜਨਮ ਦਿਹਾੜਾ ਤੇ ਵਿਸਾਖੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਖਾਲਸੇ ਦੇ ਪਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਖੂਬਸੂਰਤ ਲਾਈਟਾ ਤੇ ਫੁੱਲਾਂ ਨਾਲ ਸਜਾਇਆ ਹੋਇਆ ਹੈ।
ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਵਿਸਾਖੀ ਦਾ ਤਿਉਹਾਰ ਉੱਥੇ ਹੀ ਦੇਸ਼ ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚ ਰਹੀਆਂ ਹਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਇਸ ਮੌਕੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਜੱਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।
ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਵਿਸਾਖੀ ਦਾ ਤਿਉਹਾਰ ਇੱਥੇ ਦੱਸ ਦੇਈਏ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿੱਥੇ 1699 ਈਸਵੀ ਨੂੰ ਇਸ ਪਵਿੱਤਰ ਅਸਥਾਨ ’ਤੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸੇ ਦੀ ਸਾਜਨਾ ਕੀਤੀ ਗਈ ਸੀ। ਉਹਨਾਂ ਨੇ ਸਭ ਤੋਂ ਪਹਿਲਾਂ ਪੰਜ ਪਿਆਰਿਆਂ ਨੂੰ ਅੰਮ੍ਰਿਤ ਦੀ ਦਾਤ ਬਖ਼ਸ਼ੀ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖ਼ਤਮ ਕਰ ਦਿੱਤਾ।
ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਵਿਸਾਖੀ ਦਾ ਤਿਉਹਾਰ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਅੰਮ੍ਰਿਤ ਪਾਨ ਕਰਵਾਇਆ ਜਾ ਰਿਹਾ ਹੈ
ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਸੰਗਤਾਂ ਨੇ ਅੰਮ੍ਰਿਤ ਨਹੀਂ ਛਕਿਆ, ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਧਰਤੀ ’ਤੇ ਅੰਮ੍ਰਿਤ ਛਕ ਕੇ ਸਿੰਘ ਸਜਣਗੇ। ਦੱਸ ਦਈਏ ਕਿ ਇਸ ਮੌਕੇ ਸੰਗਤਾਂ ਦੇਸ਼ਾਂ ਵਿਦੇਸ਼ਾਂ ਤੋਂ ਵਹੀਰਾਂ ਘੱਤ ਕੇ ਗੁਰੂ ਘਰਾਂ ਵਿਚ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ:ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸੀਐੱਮ ਮਾਨ