ਰੋਪੜ: ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੇ ਅਲਰਟ ਤੋਂ ਬਾਅਦ ਭਾਖੜਾ ਬੰਨ੍ਹ ਦੇ ਚਾਰੋ ਗੇਟਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਅਤੇ ਹੁਣ ਤੱਕ 55,000 ਕਿਉਸਿਕ ਪਾਣੀ ਛੱਡਿਆ ਜਾ ਚੁੱਕਿਆ ਹੈ। ਜਿਸ ਕਾਰਨ ਹੋਠਲੇ ਇਲਾਕਿਆਂ ਵਿੱਚ ਹੜ੍ਹ ਦਾ ਖਤਰਾ ਬਣ ਗਿਆ ਹੈ।
ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਭਾਖੜਾ ਡੈਮ ਦੇ ਚੀਫ ਇੰਜੀਨੀਅਰ ਅਸ਼ਵਨੀ ਕੁਮਾਰ ਅਗਰਵਾਲ ਨੇ ਕਿਹਾ ਕਿ ਭਾਖੜਾ ਡੈਮ ਦੇ ਪਾਣੀ ਦਾ ਲੈਵਲ 1680 ਫੁੱਟ ਤੱਕ ਰੱਖਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ 1674 ਫੁੱਟ ਪਾਣੀ ਪੁੱਜਣ ਕਾਰਨ ਹਾਈ ਫਲੱਡ ਗੇਟ ਖੋਲ੍ਹੇ ਗਏ ਹਨ। ਇਸ ਵਿਚੋਂ ਪਹਿਲਾ 36,000 ਕਿਉਸਿਕ ਪਾਣੀ ਛੱਡਿਆ ਗਿਆ ਸੀ। ਜਿਸ ਤੋਂ ਬਾਅਦ 55,000 ਕਿਉਸਿਕ ਪਾਣੀ ਛੱਡਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਹੋਣ ਦੇ ਅਨੂਮਾਨ ਨੂੰ ਲੈ ਕੇ ਡੈਮ ਦੇ ਗੇਟ ਖੋਲ੍ਹੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਹਲਾਤਾਂ 'ਤੇ ਖ਼ਾਸ ਧਿਆਨ ਰੱਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਕੁੜੀ 'ਤੇ ਡਿੱਗ ਅਸਮਾਨੀ ਬਿਜਲੀ, ਵੇਖੋ ਵੀਡੀਓ