ਸ੍ਰੀ ਅਨੰਦਪੁਰ ਸਾਹਿਬ: ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿੱਚ ਨਮਸਤਕ ਹੋਈ। ਇਸ ਨਗਰੀ ਨੂੰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਆਪ ਵਸਾਇਆ ਗਿਆ ਸੀ। ਇਸ ਅਸਥਾਨ ਉੱਤੇ ਗੁਰੂ ਤੇਗ ਬਹਾਦਰ ਜੀ ਸਨ ਉਸ ਅਸਥਾਨ ਉੱਤੇ ਅੱਜਕਲ ਗੁਰਦੁਆਰਾ ਸਾਹਿਬ ਸੁਭਾਇਮਾਨ ਹੈ। ਇਸ ਅਸਥਾਨ ਉੱਤੇ ਅੱਜ 400 ਸਾਲਾ ਗੁਰਪੁਰਬ ਦੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਉਸ ਉਪਰੰਤ ਰਾਗੀ ਸਿੰਘਾ ਵੱਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ।
400 ਸਾਲਾਂ ਗੁਰਪੁਰਬ 'ਤੇ ਗੁ.ਭੋਰਾ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ - ਸ੍ਰੀ ਗੁਰੂ ਤੇਗ ਬਹਾਦਰ ਜੀ
ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿੱਚ ਨਤਮਸਤਕ ਹੋਈ। ਇਸ ਨਗਰੀ ਨੂੰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਆਪ ਵਸਾਇਆ ਗਿਆ ਸੀ। ਇਸ ਅਸਥਾਨ ਉੱਤੇ ਗੁਰੂ ਤੇਗ ਬਹਾਦਰ ਜੀ ਸਨ ਉਸ ਅਸਥਾਨ ਉੱਤੇ ਅੱਜਕਲ ਗੁਰਦੁਆਰਾ ਸਾਹਿਬ ਸੁਭਾਇਮਾਨ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਪ੍ਰਿੰਸੀਪਲ ਸੁਰਿੰਦਰ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਅਤੇ ਇਲਾਕੇ ਦੀਆਂ ਸੰਗਤ ਵੱਡੀ ਗਿਣਤੀ ਵਿੱਚ ਗੁਰੂਘਰ ਵਿੱਚ ਨਤਮਸਤਕ ਹੋਣ ਲਈ ਪੁਜੀਆਂ।
ਇਸ ਮੌਕੇ ਉੱਤੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਉਹ ਮੁਕੱਦਸ ਅਸਥਾਨ ਹੈ ਇਸ ਅਸਥਾਨ ਉੱਤੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣੇ ਨਿਵਾਸ ਅਸਥਾਨ ਬਣਾਏ ਸਨ। ਇਸ ਤੋਂ ਇਲਾਵਾ ਸੰਨ 1675 ਈਸਵੀ ਵਿੱਚ ਕਸ਼ਮੀਰੀ ਪੰਡਤ ਇਸ ਅਸਥਾਨ ਉੱਤੇ ਚੱਲ ਕੇ ਗੁਰੂ ਸਾਹਿਬ ਕੋਲ ਫ਼ਰਿਆਦ ਲੈ ਕੇ ਆਏ ਸਨ। ਇਸ ਅਸਥਾਨ ਤੋਂ ਚੱਲ ਕੇ ਹੀ ਗੁਰੂ ਸਾਹਿਬ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦੀ ਦੇਣ ਦੇ ਲਿਖੇ ਸਨ ਗੁਰੂ ਸਾਹਿਬ ਜੀ ਦੇ 400 ਸਾਲਾ ਸਮਾਗਮਾ ਮੌਕੇ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ।