ਰੂਪਨਗਰ :ਅੱਜ ਡਿਪਟੀ ਕਮਿਸ਼ਨਰ ਰੋਪੜ ਦੇ ਦਫਤਰ ਸਾਹਮਣੇ ਮੋਰਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕਰਨ ਵਾਲੇ ਮੁਜ਼ਰਮ ਤੇ ਆਪਣੀ ਧਾਰਮਿਕ ਭਾਵਨਾਵਾ ਵਿੱਚ ਵਹਿੰਦੇ ਹੋਏ ਵਕੀਲ ਸਾਹਿਬ ਸਿੰਘ ਖੁਲਰ ਦੇ ਹੱਕ ਵਿੱਚ ਰੋਸ ਮੁਜਾਹਰਾ ਕੀਤਾ ਗਿਆ। ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਰੋਪੜ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਦਿੱਤਾ ਗਿਆ।
ਮੋਰਿੰਡਾ ਦੇ ਗੁਰੂਦੁਆਰਾ ਸਾਹਿਬ ਵਿਖੇ ਹੋਈ ਸੀ ਬੇਅਦਬੀ :ਭਾਰਤੀ ਕਿਸਾਨ ਯੂਨੀਅਨ ਪੰਜਾਬ ਖੋਸਾ ਨੇ ਕਿਹਾ ਕਿ ਜਥੇਬੰਦੀ ਮਹਿਸੂਸ ਕਰਦੀ ਹੈ ਕਿ ਪੰਜਾਬ ਵਿੱਚ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸਦਾ ਸਿੱਖ ਕੌਮ ਨੂੰ ਹੁਣ ਤੱਕ ਕੋਈ ਇਨਸਾਫ ਨਹੀਂ ਮਿਲਿਆ। ਇਸ ਤਰਾਂ ਪਿਛਲੇ ਦਿਨੀਂ ਮੋਰਿੰਡਾ ਵਿਖੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇੱਕ ਵਿਅਕਤੀ ਵੱਲੋਂ ਬੇਅਦਬੀ ਕੀਤੀ ਗਈ ਸੀ ਮੁਲਜ਼ਮ ਨੂੰ ਰੋਪੜ ਪੁਲੀਸ ਵੱਲੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਉਸ ਦਿਨ ਨੌਜਵਾਨ ਵਕੀਲ ਸਾਹਿਬ ਸਿੰਘ ਖੁਲਰ ਵੱਲੋਂ ਮੁਜਰਮ ਉੱਤੇ ਪਿਸਤੌਲ ਤਾਣ ਲਿਆ ਸੀ।