ਸ੍ਰੀ ਅਨੰਦਪੁਰ ਸਾਹਿਬ: ਭਾਜਪਾ ਹਲਕਾ ਇੰਚਾਰਜ ਡਾ. ਪਰਮਿੰਦਰ ਸ਼ਰਮਾ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ 16 ਮਾਰਚ ਨੂੰ ਇੱਕ ਨਾਬਾਲਗ ਲੜਕੀ ਨਾਲ ਬਲਤਕਾਰ ਹੋਇਆ ਸੀ। ਜਿਸ ਦੀ ਸ਼ਿਕਾਇਤ ਦਰਜ ਕਰਾਉਣ ਲਈ ਪੀੜਤ ਲੜਕੀ ਦੀ ਮਾਂ ਪੁਲਿਸ ਥਾਣੇ ਦੇ ਚੱਕਰ ਕੱਟਦੀ ਰਹੀ, ਪਰ ਪੁਲਿਸ ਵੱਲੋਂ ਉਸਦੀ ਕੋਈ ਸੁਣਵਾਈ ਨਾ ਕੀਤੀ ਗਈ।
ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਭਾਜਪਾ ਵਿੱਢੇਗੀ ਸ਼ੰਘਰਸ਼: ਡਾ. ਪਰਮਿੰਦਰ ਸ਼ਰਮਾ - ਪਠਾਨਕੋਟ ਬਲਾਤਕਾਰ ਮਾਮਲਾ
ਸ੍ਰੀ ਅਨੰਦਪੁਰ ਸਾਹਿਬ ਵਿਖੇ 16 ਮਾਰਚ ਨੂੰ ਇਕ ਨਾਬਾਲਗ ਲੜਕੀ ਨਾਲ ਬਲਤਕਾਰ ਹੋਇਆ ਸੀ। ਜਿਸ ਦੀ ਸ਼ਿਕਾਇਤ ਦਰਜ ਕਰਾਉਣ ਲਈ ਪੀੜਤ ਲੜਕੀ ਦੀ ਮਾਂ ਪੁਲਿਸ ਥਾਣੇ ਦੇ ਚੱਕਰ ਕੱਟਦੀ ਰਹੀ, ਪਰ ਪੁਲਿਸ ਵੱਲੋਂ ਉਸਦੀ ਕੋਈ ਸੁਣਵਾਈ ਨਾ ਕੀਤੀ ਗਈ। ਪੁਲਿਸ ਵੱਲੋਂ 44 ਦਿਨਾਂ ਬਾਅਦ 29 ਅਪ੍ਰੈਲ ਨੂੰ ਬਲਾਤਕਾਰ ਦੇ ਦੋਸ਼ੀ ਦੇ ਖ਼ਿਲਾਫ ਮੁਕੱਦਮਾ ਦਰਜ ਕੀਤਾ ਗਿਆ। ਪਰ ਹੈਰਾਨੀ ਦੀ ਗੱਲ ਹੈ ਕਿ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਦੋਸ਼ੀ ਦੀ ਗ੍ਰਿਫ਼ਤਾਰੀ ਨਹੀ ਹੋਈ।
ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਦੀ ਮਾਂ 24 ਅਪ੍ਰੈਲ ਨੂੰ ਡੀਐਸਪੀ ਦਵਿੰਦਰ ਸਿੰਘ ਨੂੰ ਮਿਲੀ ਤੇ ਆਪਣਾ ਮਾਮਲਾ ਦੱਸਿਆ। ਡੀਐਸਪੀ ਵੱਲੋਂ ਸਾਰਾ ਮਾਮਲਾ ਸੁਣਕੇ ਪੁਲਿਸ ਨੂੰ ਇਸ ਸਬੰਧੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਪੁਲਿਸ ਵੱਲੋਂ 44 ਦਿਨਾਂ ਬਾਅਦ 29 ਅਪ੍ਰੈਲ ਨੂੰ ਬਲਾਤਕਾਰ ਦੇ ਦੋਸ਼ੀ ਦੇ ਖ਼ਿਲਾਫ ਮੁਕੱਦਮਾ ਦਰਜ ਕੀਤਾ ਗਿਆ।
ਡਾ. ਸ਼ਰਮਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਦੋਸ਼ੀ ਦੀ ਗ੍ਰਿਫਤਰੀ ਨਹੀ ਹੋਈ। ਉਨਾਂ ਮੰਗ ਕੀਤੀ ਕਿ ਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਸਬੰਧਿਤ ਪੁਲਿਸ ਅਧਿਕਾਰੀ ਦੇ ਖ਼ਿਲਾਫ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਵਿੱਚ ਕਾਰਵਾਈ ਕੀਤੀ ਜਾਵੇ। ਭਾਜਪਾ ਆਗੂ ਨੇ ਕਿਹਾ ਕਿ ਸਾਡੇ ਸਮਾਜ ਵਿੱਚ ਕੰਨਿਆ ਦੀ ਪੂਜਾ ਹੁੰਦੀ ਹੈ, ਪਰ ਇੱਕ ਨਾਬਾਲਗ ਲੜਕੀ ਨਾਲ ਹੋਏ ਬਲਾਤਕਾਰ ਤੋਂ ਬਾਅਦ ਇਨਸਾਫ਼ ਲਈ ਦਰ-ਦਰ ਤੇ ਭਟਕਣਾ ਪੈ ਰਿਹਾ ਹੈ।