ਪੰਜਾਬ

punjab

ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ਼ਹੀਦੀ ਬਾਗ ਵਿਖੇ ਲਾਇਆ ਗਿਆ ਖ਼ੂਨਦਾਰ ਕੈਂਪ

By

Published : Dec 21, 2020, 6:55 PM IST

ਗੁਰਦੁਆਰਾ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਿਖੇ ਖੂਨਦਾਨ ਕੈਂਪ ’ਚ ਸ਼ਿਰਕਤ ਕਰਨ ਸਪੀਕਰ ਰਾਣਾ ਕੇਪੀ ਸਿੰਘ ਵਿਸ਼ੇਸ ਤੌਰ ’ਤੇ ਪਹੁੰਚੇ। ਇਸ ਮੌਕੇ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਇਸ ਤੋਂ ਉਪਰ ਕੋਈ ਦਾਨ ਨਹੀਂ ਹੋ ਸਕਦਾ।

ਤਸਵੀਰ

ਰੂਪਨਗਰ: ਗੁਰਦੁਆਰਾ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਿਖੇ ਖੂਨਦਾਨ ਕੈਂਪ ’ਚ ਸ਼ਿਰਕਤ ਕਰਨ ਸਪੀਕਰ ਰਾਣਾ ਕੇਪੀ ਸਿੰਘ ਵਿਸ਼ੇਸ ਤੌਰ ’ਤੇ ਪਹੁੰਚੇ। ਇਸ ਮੌਕੇ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਇਸ ਤੋਂ ਉਪਰ ਕੋਈ ਦਾਨ ਨਹੀਂ ਹੋ ਸਕਦਾ। ਕਿਉਂਕਿ ਖ਼ੂਨਦਾਨ ਕੈਂਪ ਦੌਰਾਨ ਜੋ ਖ਼ੂਨ ਇਕੱਤਰ ਹੁੰਦਾ ਹੈ ਇਸ ਖ਼ੂਨ ਸਦਕਾ ਕਈ ਬਹੁਮੁੱਲੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸ਼ਲਾਘਾਯੋਗ ਉਪਰਾਲੇ ਸਮਾਜ ’ਚ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ।

ਕਿਸਾਨੀ ਅੰਦੋਲਨ ਦੇ ਸੰਬੰਧ ਵਿਚ ਬੋਲਦਿਆਂ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਬਿਨਾਂ ਗੱਲ ਤੋਂ ਜ਼ਿੱਦ ਕਰੀ ਬੈਠੀ ਹੈ ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਕਿਸਾਨ ਸਮੁੱਚੇ ਦੇਸ਼ ਦਾ ਢਿੱਡ ਭਰਦਾ ਹੈ ਅਤੇ ਕਿਸਾਨਾਂ ਦੇ ਮਾਮਲੇ ’ਚ ਅਜਿਹੀ ਬੇਲੋੜੀ ਜ਼ਿੱਦ ਚੰਗੀ ਨਹੀਂ ਹੈ। ਜਦੋਂ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਵਿਸ਼ਵ ਭਰ ’ਚ ਮਨਾਇਆ ਜਾ ਰਿਹਾ ਹੈ ਉਸ ਮੌਕੇ ਪ੍ਰਧਾਨਮੰਤਰੀ ਮੋਦੀ ਨੂੰ ਵੀ ਚਾਹੀਦਾ ਹੈ ਕਿ ਗੁਰੂ ਮਹਾਰਾਜ ਨੂੰ ਯਾਦ ਕਰ ਪ੍ਰਧਾਨ ਮੰਤਰੀ ਮੋਦੀ ਫਰਾਖ਼ਦਿਲੀ ਦਿਖਾਉਂਦਿਆਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਕੇ ਇਹ ਕਾਲੇ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ।

ABOUT THE AUTHOR

...view details