ਰੂਪਨਗਰ: ਸ਼ਹਿਰ ਦੇ ਪਾਵਰ ਕਾਲੌਨੀ ਵਿਖੇ ਯੂਥ ਕਲੱਬ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੂਬੇ ਦੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਖੂਨਦਾਨ ਕੈਂਪ 'ਚ ਹਿੱਸਾ ਲੈਣ ਪੁੱਜੇ ਦਲਜੀਤ ਚੀਮਾ
ਰੂਪਨਗਰ ਵਿਖੇ ਇੱਕ ਯੂਥ ਕਲੱਬ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਖੂਨਦਾਨ ਕੈਂਪ ਵਿੱਚ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਸ਼ਿਰਕਤ ਕੀਤੀ ਅਤੇ ਖੂਨਦਾਨ ਕਰਨ ਵਾਲੇ ਲੋਕਾਂ ਦੀ ਹੌਸਲਾਅਫ਼ਜਾਈ ਕੀਤੀ।
ਫੋਟੋ
ਇਸ ਖੂਨਦਾਨ ਕੈਂਪ ਯੂਥ ਕੱਲਬ ਦੇ ਆਗੂ ਰਾਜਬੀਰ ਸਿੰਘ ਦੀ ਅਗਵਾਈ ਵਿੱਚ ਲਗਾਇਆ ਗਿਆ। ਇਸ ਖੂਨਦਾਨ ਵਿੱਚ ਕਰੀਬ 75 ਨੌਜਵਾਨਾਂ ਨੇ ਖੂਨਦਾਨ ਕੀਤਾ। ਇਸ ਮੌਕੇ ਸਿਵਲ ਹਸਪਤਾਲ ਰੂਪਨਗਰ ਦੀ ਡਾਕਟਰੀ ਟੀਮ ਵੀ ਮੌਕੇ 'ਤੇ ਮੌਜੂਦ ਰਹੀ।
ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਖੂਨਦਾਨ ਵੱਡਾ ਯੋਗਦਾਨ ਹੈ। ਖੂਨਦਾਨ ਕਰਕੇ ਅਸੀਂ ਕਈ ਲੋਕਾਂ ਦੀ ਜ਼ਿੰਦਗੀ ਬਚਾ ਸਕਦੇ ਹਾਂ। ਇਸ ਸਮਾਗਮ ਵਿੱਚ ਉਨ੍ਹਾਂ ਯੂਥ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਦੇ ਕੇ ਉਨ੍ਹਾਂ ਦੀ ਹੌਸਲਾਅਫ਼ਜਾਈ ਕੀਤੀ।