ਪੰਜਾਬ

punjab

ETV Bharat / state

ਚੰਗਾਲੀਵਾਲਾ ਕਾਂਡ: ਦੋਸ਼ੀਆਂ ਨੂੰ ਹੋਵੇ ਫਾਂਸੀ ਦੀ ਸਜ਼ਾ: ਬਸਪਾ

ਸੰਗਰੂਰ ਦੇ ਦਲਿਤ ਨੌਜਵਾਨ ਦੇ ਨਾਲ ਕਥਿਤ ਰੂਪ ਦੇ ਵਿੱਚ ਹੋਏ ਅਣਮਨੁੱਖੀ ਤਸ਼ੱਦਦ ਦੇ ਰੋਸ ਵਜੋਂ ਰੋਪੜ ਦੇ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਧਰਨਾ ਦਿੱਤਾ ਗਿਆ ਅਤੇ ਦੋਸ਼ੀਆਂ ਦੇ ਖਿਲਾਫ਼ ਮੌਤ ਦੀ ਸਜ਼ਾ ਦੀ ਮੰਗ ਕੀਤੀ ਗਈ ਹੈ।

ਬਹੁਜਨ ਸਮਾਜ ਪਾਰਟੀ

By

Published : Nov 18, 2019, 1:37 PM IST

ਰੋਪੜ: ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਇੱਕ ਦਲਿਤ ਨੌਜਵਾਨ ਦੇ ਨਾਲ ਕਥਿਤ ਰੂਪ ਦੇ ਵਿੱਚ ਹੋਏ ਅਣਮਨੁੱਖੀ ਤਸ਼ੱਦਦ ਦੀ ਘਟਨਾ ਤੋਂ ਬਾਅਦ ਪੂਰੇ ਪੰਜਾਬ ਦੇ ਵਿੱਚ ਰੋਸ ਪਾਇਆ ਜਾ ਰਿਹਾ, ਇਸ ਤਹਿਤ ਅੱਜ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵੱਲੋਂ ਰੋਪੜ 'ਚ ਅੰਬੇਦਕਰ ਚੌਕ ਦੇ ਵਿੱਚ ਧਰਨਾ ਦਿੱਤਾ ਗਿਆ।

ਵੇਖੋ ਵੀਡੀਓ

ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਆਗੂ ਜਗਦੀਸ਼ ਸਿੰਘ ਹਵੇਲੀ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਦੱਸਿਆ ਸੰਗਰੂਰ ਦੇ ਰਹਿਣ ਵਾਲੇ ਉਕਤ ਨੌਜਵਾਨ ਦਾ ਪਿੰਡ ਦੇ ਜ਼ਿਮੀਂਦਾਰ ਦੇ ਨਾਲ ਕੋਈ ਲੈਣ ਦੇਣ ਦਾ ਮਾਮਲਾ ਸੀ ਜੋ ਮਾਮਲਾ ਪਿੰਡ ਦੇ ਸਰਪੰਚ ਵੱਲੋਂ ਆਪਸੀ ਸਹਿਮਤੀ ਦੇ ਨਾਲ ਹੱਲ ਕਰਵਾ ਦਿੱਤਾ ਗਿਆ ਸੀ ਪਰ ਹੰਕਾਰ ਦੇ ਨਾਲ ਭਰੇ ਲੋਕਾਂ ਨੇ ਉਕਤ ਨੌਜਵਾਨ ਨੂੰ ਧੋਖੇ ਦੇ ਨਾਲ ਆਪਣੇ ਘਰ ਬੁਲਾ ਕੇ ਉਹਦੇ ਨਾਲ ਅਣਮਨੁੱਖੀ ਤਸ਼ੱਦਦ ਕਰ ਉਸ ਨੂੰ ਬੇਰਹਿਮੀ ਨਾਲ ਕੁੱਟਿਆ ਮਾਰਿਆ ਗਿਆ।

ਇਹ ਵੀ ਪੜੋ: ਜਸਟਿਸ ਸ਼ਰਦ ਅਰਵਿੰਦ ਬੌਬੜੇ ਨੇ ਭਾਰਤ ਦੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ਜਗਦੀਸ਼ ਹਵੇਲੀ ਨੇ ਦੱਸਿਆ ਕਿ ਪੀੜਤ ਪਰਿਵਾਰ ਦੀ ਮਦਦ ਲਈ ਉਨ੍ਹਾਂ ਵੱਲੋਂ ਸਰਕਾਰ ਤੋਂ ਇਕ ਕਰੋੜ ਰੁਪਏ ਦੀ ਮਾਲੀ ਮਦਦ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੇ ਖਿਲਾਫ਼ ਮੌਤ ਦੀ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ।

ABOUT THE AUTHOR

...view details