ਪੰਜਾਬ

punjab

ETV Bharat / state

ਅਨਾਜ ਮੰਡੀਆਂ 'ਚ ਫਸਲ ਦੀ ਬੰਪਰ ਆਮਦ

ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 29 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 1 ਲੱਖ 62 ਹਜ਼ਾਰ 761 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਸਾਰੀ ਕਣਕ ਖਰੀਦੀ ਜਾ ਚੁੱਕੀ ਹੈ।

ਅਨਾਜ ਮੰਡੀਆਂ 'ਚ ਫਸਲ ਦੀ ਬੰਪਰ ਆਮਦ
ਅਨਾਜ ਮੰਡੀਆਂ 'ਚ ਫਸਲ ਦੀ ਬੰਪਰ ਆਮਦ

By

Published : May 2, 2021, 3:50 PM IST

ਰੂਪਨਗਰ : ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 29 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 1 ਲੱਖ 62 ਹਜ਼ਾਰ 761 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਸਾਰੀ ਕਣਕ ਖਰੀਦੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਪਨਗਰੇਨ ਵੱਲੋਂ 43 ਹਜਾਰ 191 ਮੀਟਰਕ ਟਨ, ਮਾਰਕਫੈੱਡ ਵੱਲੋਂ 34 ਹਜ਼ਾਰ 144 ਮੀਟਰਕ ਟਨ, ਪਨਸਪ ਵੱਲੋਂ 40 ਹਜਾਰ 637 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 24 ਹਜਾਰ 5 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 20784 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।

ਉਨ੍ਹਾਂ ਦੱਸਿਆ ਕਿ 96 ਹਜਾਰ 310 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ 257 ਕਰੋੜ 74 ਲੱਖ ਦੀ ਅਦਾਇਗੀ ਕਿਸਾਨਾਂ ਨੂੰ ਹੋ ਚੁੱਕੀ ਹੈ। ਸ੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਦੀ ਸੁਵਿਧਾ ਲਈ ਹਰ ਵੇਲੇ ਤੌਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਆਰਜ਼ੀ ਮੰਡੀਆਂ ਭੀੜ ਨੂੰ ਘੱਟ ਕਰਨ ਲਈ ਕਾਫੀ ਲਾਹੇਵੰਦ ਸਾਬਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜ੍ਹਾ ਲਿਆ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਕੋਈ ਦਪਪੇਸ਼ ਮੁਸ਼ਕਿਲ ਪੇਸ਼ ਨਾ ਆਵੇ।

ABOUT THE AUTHOR

...view details