ਪੰਜਾਬ

punjab

Harjot Singh Bains listened to Problems of The People: ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਐਸ.ਡੀ.ਐਮ ਦਫ਼ਤਰ ਵਿਖੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾ

By

Published : Feb 16, 2023, 5:12 PM IST

ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਥਾਨਕ ਵਿਧਾਇਕ ਐਡਵੋਕੇਟ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਐਸ.ਡੀ.ਐਮ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਿਆਂ।

Harjot Singh Bains listened to Problems of The People
Harjot Singh Bains listened to Problems of The People

Harjot Singh Bains listened to Problems of The People

ਰੂਪਨਗਰ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਥਾਨਕ ਵਿਧਾਇਕ ਐਡਵੋਕੇਟ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਐਸ.ਡੀ.ਐਮ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਿਆਂ। ਇਸ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ, ਡੀ.ਐਸ.ਪੀ ਸਤੀਸ਼ ਸ਼ਰਮਾ, ਨੰਗਲ ਸਬ-ਇੰਸਪੈਕਟਰ ਦਾਨਿਸ਼ਵੀਰ ਸਿੰਘ, ਤਹਿਸੀਲਦਾਰ ਨੀਰਜ ਸ਼ਰਮਾ ਆਦਿ ਹਾਜ਼ਰ ਸਨ। ਇਸ ਮੌਕੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਭੁਪਿੰਦਰ ਸਿੰਘ, ਸ਼ਿਵਾਲਿਕ ਕਾਲਜ ਦੇ ਪ੍ਰਿੰਸੀਪਲ ਡਾ.ਡੀ.ਐਨ.ਪ੍ਰਸ਼ਾਦ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਉਨ੍ਹਾਂ ਵੱਲੋਂ ਲੋਕਾਂ ਦੀ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕੀਤਾ।

ਇਸ ਸੰਬੰਧੀ ਜਦੋਂ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਵਧੀਆ ਲੱਗਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇਸ ਤਰ੍ਹਾਂ ਸਾਡੇ ਵਿੱਚ ਸਾਡੀਆ ਮੁਸ਼ਕਿਲਾਂ ਸੁਣਨ ਆਏ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੰਤਰੀ ਸਾਹਿਬ ਨੇ ਕਿਹਾ ਹੈ ਕਿ ਉਨ੍ਹਾਂ ਦੀਆ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਅੱਜ ਉਹ ਸਵੇਰੇ ਐਸ.ਡੀ.ਐਮ ਦਫ਼ਤਰ ਪੁੱਜੇ ਸਨ, ਇੱਥੇ ਸਭ ਤੋਂ ਪਹਿਲਾਂ ਤਹਿਸੀਲ ਦੇ ਮੁਲਾਜ਼ਮਾਂ ਤੋਂ ਵਿਸਥਾਰਪੂਰਵਕ ਜਾਣਕਾਰੀ ਲਈ ਕਿ ਕਿੰਨੇ ਲੋਕਾਂ ਕੋਲ ਲਾਇਸੰਸ, ਵਾਹਨਾਂ ਦੀ ਆਰ.ਸੀ. ਅਤੇ ਰਜਿਸਟਰੀਆਂ ਹੋਣੀਆਂ ਬਾਕੀ ਹਨ, ਫਿਰ ਮੈਨੂੰ ਪਤਾ ਲੱਗਾ ਕਿ ਇਹ ਸਮੱਸਿਆ ਅਕਤੂਬਰ, ਨਵੰਬਰ ਤੋਂ ਹੀ ਆ ਰਹੀ ਹੈ। ਇਸ ਬਾਰੇ ਟਰਾਸਪੋਰਟ ਮੰਤਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਸਮੱਸਿਆ ਸਿਰਫ ਸਬ-ਡਵੀਜ਼ਨ ਵਿੱਚ ਹੀ ਨਹੀਂ ਹੈ। ਪੂਰੇ ਪੰਜਾਬ ਨੂੰ ਇਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਸਮਾਰਟ ਕਾਰਡ ਚਿੱਪਾਂ ਦੀ ਘਾਟ ਕਾਰਨ ਇਹ ਸਮੱਸਿਆ ਆ ਰਹੀ ਹੈ ਜਿਸ ਨੂੰ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਹੁਕਮ ਜਾਰੀ ਕੀਤੇ ਗਏ ਹਨ ਇਸਦੇ ਨਾਲ ਹੀ ਤਹਿਸੀਲ ਵਿੱਚ ਬਣੇ ਬਾਥਰੂਮ ਦੇ ਬਾਰੇ ਦੱਸਦਿਆਂ ਹੋਇਆਂ ਉਹਨਾਂ ਕਿਹਾ ਕਿ ਬਾਥਰੂਮ ਦੇ ਵਿੱਚ ਸਾਫ ਸਫਾਈ ਦਾ ਬੁਰਾ ਹਾਲ ਸੀ। ਮੌਕੇ ਤੇ ਹੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਸ ਬਾਰੇ ਜਾਣਕਾਰੀ ਤੇ ਸਫਾਈ ਸੇਵਕਾਂ ਦੀ ਮਦਦ ਨਾਲ ਬਾਥਰੂਮ ਸਾਫ਼ ਕਰਵਾਇਆ। ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਨਗਰ ਕੌਂਸਲ ਦਾ ਦਫਤਰ ਤੇ ਐਸਡੀਐਮ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੀ ਲੋਕਾਂ ਦੀਆ ਸਮੱਸਿਆ ਦੇ ਹੱਲ ਲਈ ਇਕ ਦਿਨ ਉੱਥੇ ਵੀ ਪ੍ਰੋਗਰਾਮ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ :-Class 4 Worker on Tanky: ਜਾਣੋ, ਦਰਜਾ ਚਾਰ ਮੁਲਾਜ਼ਮਾਂ ਨੇ ਕਿਉਂ ਕਿਹਾ ਉੱਠਣਗੀਆਂ ਲਾਸ਼ਾਂ ?

ABOUT THE AUTHOR

...view details