ਪੰਜਾਬ

punjab

ETV Bharat / state

ਕੈਬਨਿਟ ਮੰਤਰੀ ਤੋਂ ਸੁਣੋ ਕਿਹੜੇ ਕੰਮਾਂ ਨੂੰ ਕਰ ਰਹੇ ਪਹਿਲ ਦੇ ਆਧਾਰ ’ਤੇ ਮੁਕੰਮਲ ?

ਕੈਬਨਿਟ ਮੰਤਰੀ ਹਰਜੋਤ ਬੈਂਸ (Cabinet Minister Harjot Bains) ਨੇ ਕਿਹਾ ਕਿ ਸਰਕਾਰ ਚਾਰ ਪ੍ਰੋਜੈਕਟਾਂ ਨੂੰ ਲਾਂਚ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਵੀ ਸ਼ਾਮਿਲ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮਨਾਇਆ ਜਾਣ ਵਾਲਾ ਹੋਲਾ ਮੁਹੱਲਾ ਵਿਸ਼ਵ ਵਿਆਪੀ ਪੱਧਰ ’ਤੇ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਹੋਰ ਵੀ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ।

ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਬਿਆਨ
ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਬਿਆਨ

By

Published : Mar 27, 2022, 4:14 PM IST

ਕੀਰਤਪੁਰ ਸਾਹਿਬ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ। ਸਰਕਾਰ ਬਣਦਿਆਂ ਹੀ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਐਕਸ਼ਨ ਮੂਡ ਵਿੱਚ ਵਿਖਾਈ ਦੇ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਕੀਤਰਪੁਰ ਸਾਹਿਬ ਵਿਖੇ ਵਿਸ਼ੇਸ਼ ਬੈਠਕ ਕੀਤੀ। ਇੰਨ੍ਹਾਂ ਜਨਤਕ ਬੈਠਕਾਂ ਵਿੱਚ ਸੈਕੜੇ ਲੋਕਾਂ ਦੀ ਵੱਡੀ ਸ਼ਮੂਲੀਅਤ ਨਾਲ ਇਹ ਬੈਠਕਾਂ ਰੈਲੀ ਦਾ ਰੂਪ ਧਾਰਨ ਕਰ ਗਈਆਂ ਅਤੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਵਿਧਾਇਕ, ਪੰਜਾਬ ਦੇ ਨੌਜਵਾਨ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਸ ਨੂੰ ਮਿਲਣ ਲਈ ਪਹੁੰਚੇ। ਆਪਣੇ ਸੰਬੋਧਨ ਵਿਚ ਹਰਜੋਤ ਸਿੰਘ ਬੈਸ ਨੇ ਕਿਹਾ ਕਿ ਇਸ ਹਲਕੇ ਦੇ ਲੋਕਾਂ ਨੇ 58 ਪ੍ਰਤੀਸ਼ਤ ਵੋਟਾਂ ਦੇ ਕੇ ਉਨ੍ਹਾਂ ਨੂੰ ਵੱਡਾ ਮਾਣ ਦਿੱਤਾ ਅਤੇ ਮੇਰੀ ਪਾਰਟੀ ਨੇ ਕੈਬਨਿਟ ਮੰਤਰੀ ਵਜੋਂ ਮੈਨੂੰ ਨਵਾਜਿਆ ਹੈ।

ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਬਿਆਨ

ਉਨ੍ਹਾਂ ਕਿਹਾ ਕਿ ਜ਼ਿੰਮੇਵਾਰੀਆਂ ਬਹੁਤ ਵੱਧ ਗਈਆਂ ਹਨ, ਮੈਨੂੰ ਆਪਣੇ ਸਾਰੇ ਫਰਜ਼ ਅਤੇ ਵਾਅਦੇ ਯਾਦ ਹਨ, ਉਨ੍ਹਾਂ ਨੂੰ ਪੂਰਾ ਕਰਨ ਲਈ ਦਿਨ ਰਾਤ ਮਿਹਨਤ ਕਰਨੀ ਹੈ। ਹਰਜੋਤ ਬੈਂਸ ਨੇ ਕਿਹਾ ਕਿ ਅਸੀਂ ਆਪਣੇ ਕੰਮ ਸ਼ੁਰੂ ਕਰ ਦਿੱਤੇ ਹਨ, ਜਲਦੀ ਹੀ ਆਮ ਲੋਕਾਂ ਤੱਕ ਫਰਕ ਦਿਖਣ ਲੱਗ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਅਵਾਮ ਨੇ ਬਦਲਾਓ ਲਈ ਆਪਣਾ ਕੀਮਤੀ ਵੋਟ ਦਿੱਤਾ ਹੈ ਤੇ ਬਦਲਾਓ ਦਾ ਅਰਥ ਪ੍ਰਸਾਸ਼ਨਿਕ ਸੁਧਾਰ ਕਰਨਾਂ ਤੇ ਲੁੱਟ ਖਸੁੱਟ ਨੂੰ ਬੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਇਸ ਲਈ ਪੂਰੀ ਤਰਾਂ ਵਚਨਬੱਧ ਹਾਂ।

ਉਨ੍ਹਾਂ ਕਿਹਾ ਕਿ ਅਸੀਂ ਬੇਲੋੜੀ ਨੁਕਤਾਚੀਨੀ ਨਹੀਂ ਕਰਦੇ, ਪਰ ਪਿਛਲੀਆਂ ਸਰਕਾਰਾਂ ਨੇ ਸਾਡੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ ਹੈ, ਹੁਣ ਇਸ ਦੇ ਸੁਧਾਰ ਲਈ ਇੱਕ ਮਿੰਟ ਵੀ ਵਿਅਰਥ ਨਹੀਂ ਗਵਾ। ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ੁਰੀ ਵਿੱਚ ਹੋ ਰਹੇ ਸੁਧਾਰਾਂ ਦਾ ਜ਼ਿਕਰ ਕਰਦੇ ਹੋਏ, ਕੈਬਨਿਟ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਦੇ ਵਾਤਾਵਰਣ ਨੂੰ ਜ਼਼ੁਰਮ ਤੋਂ ਮੁਕਤ ਕਰਨਾ ਹੈ, ਹੁਣ ਫੋਨ ਨਹੀਂ, ਸਕੂਲ ਨਜ਼ਰ ਆਵੇਗਾ।

ਇਹ ਵੀ ਪੜ੍ਹੋ:ਪਰਗਟ ਸਿੰਘ ਨੇ ਘੇਰੀ ਮਾਨ ਸਰਕਾਰ, ਕਿਹਾ- ਬਾਦਲ ਪਰਿਵਾਰ ਦੇ ਕਰੀਬੀ ਨੂੰ ਲਗਾਇਆ ਮਜੀਠੀਆ ਦੀ ਰਾਖੀ

ABOUT THE AUTHOR

...view details