ਸ੍ਰੀ ਅਨੰਦਪੁਰ ਸਾਹਿਬ :ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਗੁਰੂ ਨਗਰੀ (Cabinet Minister Harjot Bains) ਸ਼੍ਰੀ ਅਨੰਦਪੁਰ ਸਾਹਿਬ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿੱਚ ਇੱਕ ਅਤਿ ਆਧੁਨਿਕ ਲਾਈਬ੍ਰੇਰੀ ਦਾ ਨਿਰਮਾਣ ਹੋਵੇਗਾ ਅਤੇ ਸ਼ਰਧਾਲੂਆਂ ਤੇ ਸੈਲਾਨੀਆਂ ਦੀ ਸਹੂਲਤ ਅਤੇ ਜਾਣਕਾਰੀ ਲਈ ਟੂਰਿਸਟ ਇੰਨਫੋਰਮੇਸ਼ਨ ਸੈਂਟਰ ਵੀ ਬਣਾਇਆ ਜਾਵੇਗਾ।
Cabinet Minister Harjot Bains : ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ, ਮਿਲਣਗੀਆਂ ਇਹ ਸੌਗਾਤਾਂ - ਰੂਪਨਗਰ ਦੀਆਂ ਖਬਰਾਂ
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ (Cabinet Minister Harjot Bains) ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਆਧੁਨਿਕ ਲਾਇਬਰੇਰੀ ਬਣਾਈ ਜਾਵੇਗੀ।
Published : Sep 1, 2023, 10:16 PM IST
ਕੈਬਨਿਟ ਮੰਤਰੀ ਆਪਣੇ ਹਲਕੇ ਸ੍ਰੀ ਅਨੰਦਪੁਰ ਸਹਿਬ ਦੇ ਦੌਰੇ ਦੌਰਾਨ ਗੁਰੂ ਨਗਰੀ ਵਿੱਚ ਭਗਤ ਰਵਿਦਾਸ ਚੌਂਕ (Bhagat Ravidas Chowk) ਵਿਖੇ ਨਗਰ ਕੌਂਸਲ ਵੱਲੋਂ ਆਯੋਜਤ ਇੱਕ ਭਰਵੇ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ 1.29 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਕੋਂਸਲ ਵੱਲੋਂ ਸ਼ਹਿਰ ਵਿਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੀ ਸੁਰੂਆਤ ਕਰਵਾਈ ਅਤੇ ਭਵਿੱਖ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਮੁਕੰਮਲ ਕਰਵਾ ਕੇ ਲੋਕ ਅਰਪਣ ਕਰਨ ਦਾ ਐਲਾਨ ਕੀਤਾ।
- Woman Sentenced To Jail: ਬਰਨਾਲਾ 'ਚ ਚੈੱਕ ਬਾਊਂਸ ਦੇ ਮਾਮਲੇ ਵਿੱਚ ਔਰਤ ਨੂੰ ਜ਼ੁਰਮਾਨਾ, ਇੱਕ ਸਾਲ ਦੀ ਸਜ਼ਾ, ਭੇਜਿਆ ਜੇਲ੍ਹ
- Nutrition Week 2023 : ਪੰਜਾਬੀਆਂ ਨੂੰ ਕੁਪੋਸ਼ਣ ਨੇ ਜਕੜਿਆ ! ਕੁੜੀਆਂ ਨੂੰ ਪੋਸ਼ਣ ਦਾ ਖਾਸ ਧਿਆਨ ਰੱਖਣ ਦੀ ਜ਼ਰੂਰਤ ਕਿਉ, ਵੇਖੋ ਖਾਸ ਰਿਪੋਰਟ
- Justice For The Blasphemy: ਧਾਰਮਿਕ ਜਥੇਬੰਦੀਆਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ, ਸਰਕਾਰ 'ਤੇ ਬੇਅਦਬੀ ਦਾ ਇਨਸਾਫ਼ ਨਾ ਦੇਣ ਦਾ ਇਲਜ਼ਾਮ
ਹਰਜੋਤ ਬੈਂਸ ਨੇ ਕਿਹਾ ਕਿ ਪਿਛਲੇ ਡੇਢ ਸਾਲ ਵਿੱਚ ਇਸ ਹਲਕੇ ਦਾ ਵਿਕਾਸ ਕਰਵਾਇਆ ਗਿਆ ਹੈ। ਬਹੁਤ ਤੇਜੀ ਨਾਲ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਚੱਲ ਰਹੇ ਹਨ। ਪੰਜ ਪਿਆਰਾ ਪਾਰਕ (Panj Piyara Park) ਸਥਾਨਕ ਲੋਕਾਂ ਤੇ ਸੈਲਾਨੀਆਂ ਲਈ ਇੱਕ ਖੂਬਸੂਰਤ ਤੋਹਫਾ ਹੈ, ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਵਿਆਪਕ ਯੋਜਨਾਵਾ ਉਲੀਕਿਆ ਹਨ, ਜਿਨ੍ਹਾਂ ਦੀ ਰਸਮੀ ਪ੍ਰਵਾਨਗੀ ਮਿਲ ਚੁੱਕੀ ਹੈ। ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂੰ 5 ਕਰੋੜ ਰੁਪਏ ਨਾਲ ਨਵੀਨੀਕਰਨ ਕੀਤਾ ਜਾਵੇਗਾ ਅਤੇ ਸਰਕਾਰੀ ਆਦਰਸ਼ ਸਕੂਲ ਦੀ ਨੁਹਾਰ ਬਦਲੀ ਰਹੀ ਹੈ। ਇਸਦੇ ਨਾਲ ਹੀ ਰਾਏਪੁਰ ਸਾਹਨੀ ਸਕੂਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਚੰਗਰ ਇਲਾਕੇ ਦੇ ਹੋਰ ਕਈ ਸਕੂਲਾਂ ਲਈ ਨਵੀਆਂ ਇਮਾਰਤਾਂ ਉਸਾਰੀਆਂ ਜਾਣਗੀਆਂ, ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਰ ਸਹੂਲਤਾਂ ਦੇ ਰਹੇ ਹਾਂ।