ਰੂਪਨਗਰ:ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਲੋਕਾਈ ਨੂੰ ਹੋਲਾ ਮਹੱਲਾ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਜਲਦੀ ਲੋਕ ਅਰਪਣ ਕਰਨ ਦਾ ਭਰੋਸਾ ਦਿੱਤਾ ਹੈ। ਸਥਾਨਕ ਪਾਵਰ ਕਾਮ ਗੈਸਟ ਹਾਊਸ ਵਿੱਚ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਹੋਲਾ ਮੁਹੱਲਾ ਦੌਰਾਨ ਦੇਸ਼ ਵਿਦੇਸ਼ ਤੋ ਲੱਖਾਂ ਦੀ ਗਿਣਤੀ ਵਿੱਚ ਸੰਗਤ ਇੱਥੇ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਹੋਲਾ ਮੁਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਢੁੱਕਵੇ ਪ੍ਰਬੰਧ ਕਰਨ ਲਈ ਪ੍ਰਸਾਸ਼ਨ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਵਿਕਾਸ ਪ੍ਰੋਜੈਕਟ ਜਲਦੀ ਮੁਕੰਮਲ ਹੋਣਗੇ :ਇਸ ਮੌਕੇ ਹਰਜੋਤ ਬੈਂਸ ਨੇ ਕਿਹਾ ਕਿ ਇਸ ਵਾਰ ਹੋਲਾ ਮੁਹੱਲਾ ਦੌਰਾਨ ਮੇਲਾ ਖੇਤਰ ਵਿੱਚ 11 ਪਾਰਕਿੰਗ ਸਥਾਨ ਬਣਾਏ ਗਏ ਹਨ। ਸਟਲ ਬੱਸ ਸਰਵਿਸ ਸ਼ਰਧਾਲੂਆਂ ਸਮੁੱਚੇ ਮੇਲਾ ਖੇਤਰ ਵਿੱਚ ਮੁਫਤ ਸੇਵਾ ਦੇ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਅਤਿ ਆਧੁਨਿਕ ਲਾਈਟਾਂ ਨਾਲ ਰੁਸ਼ਨਾਇਆ ਜਾ ਰਿਹਾ ਹੈ। ਸੁਚਾਰੂ ਟ੍ਰੈਫਿਕ ਪ੍ਰਬੰਧ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਵਿਸੇ਼ਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਪ੍ਰਸਾਸ਼ਨ ਨੇ ਕਿਊਆਰਕੋਡ ਜਾਰੀ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੈਰ ਸਪਾਟਾ ਸੱਨਅਤ ਨੂੰ ਪ੍ਰਫੁੱਲਿਤ ਕਰਕੇ ਇਸ ਇਲਾਕੇ ਦੇ ਲੋਕਾਂ ਦੇ ਵਪਾਰ ਕਾਰੋਬਾਰ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਜਲਦੀ ਮੁਕੰਮਲ ਕਰਕੇ ਲੋਕ ਅਰਪਣ ਹੋ ਜਾਣਗੇ। ਪੰਜ ਪਿਆਰਾ ਪਾਰਕ ਦਾ ਨਵੀਨੀਕਰਨ ਮੁਕੰਮਲ ਹੋ ਗਿਆ ਹੈ। ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੀ ਵਿਆਪਕ ਮੁਰੰਮਤ ਕਰਵਾਈ ਗਈ ਹੈ, ਜਿਹੜੇ ਵਿਕਾਸ ਦੇ ਕੰਮ ਬਕਾਇਆ ਹਨ, ਉਹ ਵੀ ਜਲਦੀ ਮੁਕੰਮਲ ਹੋ ਜਾਣਗੇ।