ਪੰਜਾਬ

punjab

ETV Bharat / state

ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਨੇ ਰੂਪਨਗਰ 'ਚ ਲਹਿਰਾਇਆ ਕੌਮੀ ਝੰਡਾ - 73ਵਾਂ ਆਜ਼ਾਦੀ ਦਿਹਾੜਾ

ਭਾਰਤ ਦਾ 73ਵਾਂ ਆਜ਼ਾਦੀ ਦਿਹਾੜਾ ਰੂਪਨਗਰ ਦੇ ਨਹਿਰੂ ਸਟੇਡੀਅਮ ਦੇ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੀ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਅਦਾ ਕੀਤੀ ਗਈ।

ਫ਼ੋਟੋ।

By

Published : Aug 15, 2019, 6:10 PM IST

ਰੋਪੜ: 15 ਅਗਸਤ ਮੌਕੇ ਦੇਸ਼ ਭਰ 'ਚ ਧੂਮਧਾਮ ਨਾਲ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਰੂਪਨਗਰ 'ਚ ਵੀ ਧੂਮਧਾਮ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ ਜਿੱਥੇ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਨੇ ਕੌਮੀ ਝੰਡਾ ਲਹਿਰਾਇਆ।

ਵੀਡੀਓ

ਇਸ ਦੌਰਾਨ ਪੰਜਾਬ ਪੁਲੀਸ ਹੋਮਗਾਰਡ ਐੱਨਸੀਸੀ ਅਤੇ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਜਿਸ ਨੂੰ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਕੈਬਿਨੇਟ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ ਤੋਂ ਇੱਥੇ ਆਏ ਦਰਸ਼ਕਾਂ ਨੂੰ ਜਾਣੂ ਕਰਵਾਇਆ।

ਜ਼ਿਲ੍ਹੇ ਦੇ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਡੰਬਲ ਪੀਟੀ ਸ਼ੋਅ ਪੇਸ਼ ਕੀਤੇ ਗਏ ਇਸ ਤੋਂ ਇਲਾਵਾ ਦੇਸ਼ ਭਗਤੀ ਦੇ ਗੀਤਾਂ 'ਤੇ ਸਕੂਲੀ ਬੱਚਿਆਂ ਵੱਲੋਂ ਕੋਰਿਓਗ੍ਰਾਫੀ ਪੇਸ਼ ਕੀਤੀ ਗਈ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਰੂਪਨਗਰ ਦੇ ਸਕੂਲਾਂ ਨੂੰ ਰਜ਼ੀਆ ਸੁਲਤਾਨਾ ਵੱਲੋਂ ਇੱਕ ਲੱਖ ਰੁਪਇਆ ਦੇਣ ਦਾ ਐਲਾਨ ਕੀਤਾ ਗਿਆ।

ਇਸ ਦੌਰਾਨ ਰੂਪਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ।

ABOUT THE AUTHOR

...view details