ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਨਗਰ ਕੌਂਸਲ ਚੋਣਾਂ ਵਿੱਚ ਕੀਤੀ ਗਈ ਧੱਕੇਸ਼ਾਹੀ ਦੇ ਬਾਰੇ ਬੋਲਦਿਆਂ ਕਿਹਾ ਕਿ ਸਰਕਾਰ ਨੇ ਜਿਸ ਤਰੀਕੇ ਨਾਲ ਚੋਣਾਂ ਤੋਂ ਪਹਿਲਾਂ ਵਾਰਡਬੰਦੀ ਕੀਤੀ ਅਤੇ ਜਿਸ ਤਰੀਕੇ ਨਾਲ ਅਕਾਲੀ ਆਗੂਆਂ ਨੂੰ ਨਾਮਜ਼ਦਗੀਆਂ ਭਰਨ ਤੋਂ ਰੋਕਿਆ ਇਸ ਤਰ੍ਹਾਂ ਪਹਿਲਾਂ ਇਤਿਹਾਸ ਵਿੱਚ ਕਦੇ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਇੰਨੀਆਂ ਧੱਕੇਸ਼ਾਹੀਆਂ ਦੇ ਬਾਵਜੂਦ ਅਕਾਲੀ ਵਰਕਰ ਅਤੇ ਆਗੂ ਜੁਝਾਰੂ ਤਰੀਕੇ ਨਾਲ ਇਨ੍ਹਾਂ ਚੋਣਾਂ ਵਿੱਚ ਲੜੇ ਅਤੇ ਬਹੁਤ ਥਾਂਵਾਂ 'ਤੇ ਉਨ੍ਹਾਂ ਨੇ ਜਿੱਤ ਵੀ ਪ੍ਰਾਪਤ ਕੀਤੀ। ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ 2022 ਦੀਆਂ ਚੋਣਾਂ ਨਜ਼ਦੀਕ ਹਨ ਅਤੇ ਉਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਕੋਈ ਧੱਕੇਸ਼ਾਹੀ ਨਹੀਂ ਚੱਲੇਗੀ ਅਤੇ ਪਤਾ ਚੱਲ ਜਾਵੇਗਾ ਕਿ ਕੌਣ ਕਿੰਨੇ ਪਾਣੀ ਵਿੱਚ ਹੈ।
2022 ਦੀਆਂ ਚੋਣ 'ਚ ਨਹੀਂ ਚੱਲਣ ਦੇਵਾਂਗੇ ਕਾਂਗਰਸ ਦੀ ਧੱਕੇਸ਼ਾਹੀ: ਚੀਮਾ ਦੂਜੇ ਪਾਸੇ ਕੇਂਦਰ ਸਰਕਾਰ ਨੇ ਸਿੱਖਾਂ ਦੇ ਜੱਥੇ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਜਾਣ ਲਈ ਇਜਾਜ਼ਤ ਨਾ ਦਿੱਤੇ ਜਾਣ ਦੇ ਉੱਤੇ ਬੋਲਦਿਆਂ ਕਿਹਾ ਕਿ ਇਹ ਇਕ ਧਾਰਮਿਕ ਇਸ਼ੂ ਹੈ ਅਤੇ ਕੇਂਦਰ ਸਰਕਾਰ ਨੂੰ ਕੋਰੋਨਾ ਮਹਾਂਮਾਰੀ ਦੇ ਬਹਾਨੇ ਇਸ ਵਿੱਚ ਦਖ਼ਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸੰਸਾਰ ਵਿੱਚ ਆਵਾਜਾਈ ਭੁੱਲ ਚੁੱਕੀ ਹੈ ਏਅਰਪੋਰਟ ਖੁੱਲ੍ਹੇ ਹਨ ਪ੍ਰੰਤੂ ਜੇ ਹੁਣ ਕੇਂਦਰ ਸਰਕਾਰ ਕੋਰੋਨਾ ਦਾ ਬਹਾਨਾ ਲਗਾ ਕੇ ਇਸ ਤਰੀਕੇ ਨਾਲ ਜੱਥੇ ਨੂੰ ਪਾਕਿਸਤਾਨ ਜਾਣ ਤੋਂ ਰੋਕੇਗੀ ਤਾਂ ਸਿੱਖ ਕਮਿਊਨਿਟੀ ਵਿੱਚ ਉਸ ਦਾ ਸਹੀ ਮੈਸੇਜ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕੀਤਾ ਗਿਆ ਹੈ ਅਤੇ ਦੂਜੇ ਪਾਸੇ ਹੁਣ ਜਦੋਂ ਨਨਕਾਣਾ ਸਾਹਿਬ ਜਥੇ ਨੇ ਜਾਣਾ ਸੀ ਤਾਂ ਕੇਂਦਰ ਸਰਕਾਰ ਵੱਲੋਂ ਸਕਿਉਰਿਟੀ ਅਤੇ ਕੋਰੋਨਾ ਮਹਾਂਮਾਰੀ ਦਾ ਬਹਾਨਾ ਲਗਾ ਕੇ ਇਸ ਜੱਥੇ ਨੂੰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਾਏ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਜੇਕਰ ਕੋਈ ਸਕਿਉਰਿਟੀ ਦਾ ਮਸਲਾ ਹੈ ਤਾਂ ਉਸ ਨੂੰ ਹੱਲ ਕੀਤਾ ਜਾਵੇ ਨਾ ਕਿ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਜਾਵੇ।