ਪੰਜਾਬ

punjab

By

Published : Aug 20, 2019, 1:25 AM IST

ETV Bharat / state

ਸਾਨੂੰ ਪ੍ਰਸ਼ਾਸਨ ਨੇ ਧੱਕੇ ਮਾਰੇ, ਮੁੱਖ ਮੰਤਰੀ ਨੂੰ ਨਹੀਂ ਮਿਲਣ ਦਿੱਤਾ ਗਿਆ- ਹੜ੍ਹ ਪੀੜਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੂਪਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਪਿੰਡ ਖੈਰਾਬਾਦ ਦੇ ਲੋਕਾਂ ਨੇ ਪ੍ਰਸ਼ਾਸਨ 'ਤੇ ਇਲਜ਼ਾਮ ਲਾਏ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮਿਲਣ ਤੋਂ ਰੋਕਿਆ ਗਿਆ।

ਫ਼ੋਟੋ

ਰੂਪਨਗਰ: ਬੀਤੇ ਦਿਨੀਂ ਸ਼ਹਿਰ ਵਿੱਚ ਆਏ ਹੜ੍ਹ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਪਿੰਡ ਖੈਰਾਬਾਦ ਦੇ ਲੋਕਾਂ ਨੇ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ 'ਤੇ ਇਲਜ਼ਾਮ ਲਾਏ ਕਿ ਉਹ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ ਤੇ ਨਾਲ ਹੀ ਉਨ੍ਹਾਂ ਨਾਲ ਧੱਕਾ ਮੁੱਕੀ ਕੀਤੀ ਗਈ।

ਵੀਡੀਓ

ਇਹ ਵੀ ਪੜ੍ਹੋ: ਭਾਖੜਾ ਡੈਮ ਵਿੱਚੋਂ ਪਾਣੀ ਛੱਡਣ ਤੋਂ ਬਾਅਦ ਸਤਲੁਜ ਦਰਿਆ ਦੀ ਤਾਜ਼ਾ ਸਥਿਤੀ, ਵੇਖੋ ਵੀਡੀਓ

ਇਸ ਬਾਰੇ ਗੁੱਸੇ ਵਿੱਚ ਆਏ ਲੋਕਾਂ ਦਾ ਕਹਿਣਾ ਹੈ ਕਿ ਜੇ ਮੁੱਖ ਮੰਤਰੀ ਉਨ੍ਹਾਂ ਨੂੰ ਮਿਲਣਾ ਨਹੀਂ ਚਾਹੁੰਦੇ ਸਨ ਤਾਂ ਇੱਥੇ ਆਏ ਕਿਉਂ? ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਸਾਨੂੰ ਧੱਕੇ ਮਾਰ ਕੇ ਬਾਹਰ ਕੱਢਿਆ ਤੇ ਸਾਨੂੰ ਆਪਣੀ ਗੱਲ ਨਹੀਂ ਕਹਿਣ ਦਿੱਤੀ।

ਦੱਸ ਦਈਏ, ਸੂਬੇ ਵਿੱਚ ਪਏ ਭਾਰੀ ਮੀਂਹ ਤੋਂ ਬਾਅਦ ਰੂਪਨਗਰ ਜ਼ਿਲ੍ਹੇ 'ਚ ਹੜ੍ਹ ਆ ਗਿਆ ਤੇ ਕਈ ਪਿੰਡਾਂ ਵਿੱਚ ਭਾਰੀ ਨੁਕਸਾਨ ਹੋਇਆ। ਇਸ ਦੇ ਨਾਲ ਹੀ ਲੋਕਾਂ ਦੀਆਂ ਫ਼ਸਲਾਂ ਦੀ ਵੀ ਕਾਫ਼ੀ ਨੁਕਸਾਨ ਹੋਇਆ।

ABOUT THE AUTHOR

...view details