ਪੰਜਾਬ

punjab

ETV Bharat / state

ਵਿਦਿਆਰਥੀਆਂ ਨੂੰ ਰੋਜ਼ਗਾਰ ਪ੍ਰਾਪਤੀ ਲਈ ਦਿੱਤੀ ਜਾਣਕਾਰੀ - rupnagar

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਕਰੀਅਰ ਸਬੰਧੀ ਵਿਦਿਆਰਥੀਆਂ ਨੂੰ ਖ਼ਾਸ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਮਿਲਣ ਵਾਲੇ ਲੋਨ ਅਤੇ ਸਰਕਾਰੀ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਫੋਟੋ

By

Published : Sep 6, 2019, 10:00 AM IST

ਰੂਪਨਗਰ : ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਦੁਮਣਾ ਵਿਖੇ ਦਸਵੀਂ ਤੋਂ ਬਾਰ੍ਹਵੀਂ ਜਮਾਤ ਲਈ ਖ਼ਾਸ ਪ੍ਰੋਗਰਾਮ ਉਲੀਕੀਆ ਗਿਆ। ਇਸ ਪ੍ਰੋਗਰਾਮ ਰਾਹੀਂ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਸੈਂਟਰ ਬਿਊਰੋ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਸਬੰਧੀ ਖ਼ਾਸ ਜਾਣਕਾਰੀ ਦਿੱਤੀ ਗਈ।

ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਸੁਪ੍ਰੀਤ ਕੌਰ ਜ਼ਿਲ੍ਹਾ ਕਰੀਅਰ ਕਾਊਂਸਲਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਰੋਜ਼ਗਾਰਾਂ ਬਾਰੇ ਜਾਣਕਾਰੀ ਦਿੱਤੀ, ਇਨ੍ਹਾਂ ਰੋਜ਼ਗਾਰ ਨੂੰ ਪ੍ਰਾਪਤ ਕਰਨ ਲਈ ਕੀਤੀ ਜਾਣ ਵਾਲੀ ਤਿਆਰੀਆਂ, ਟ੍ਰੇਨਿੰਗ ਆਦਿ ਬਾਰੇ ਵੀ ਖ਼ਾਸ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਰਕਾਰੀ ਤੌਰ 'ਤੇ ਮਿਲਣ ਵਾਲੇ ਲੋਨ ਦੀ ਸਹੂਲਤਾਂ ਅਤੇ ਸਵੈ ਰੋਜ਼ਗਾਰ ਰਾਹੀਂ ਹਾਸਲ ਹੋਣ ਵਾਲੇ ਲਾਭ ਤੋਂ ਵੀ ਜਾਣੂ ਕਰਵਾਇਆ। ਵਿਦਿਆਰਥੀਆਂ ਨੂੰ ਵੱਖ-ਵੱਖ ਨੌਕਰੀਆਂ ਲਈ ਆਨਲਾਈਨ ਫਾਰਮ ਭਰਨ ਸਬੰਧੀ ਅਤੇ ਇੰਟਰਨੈਟ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਤੋਂ ਇਲਾਵਾ ਸਕੂਲ ਦੀ ਪ੍ਰਿੰਸੀਪਲ ਅਤੇ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਫਸਰ ਵੱਲੋਂ ਵਿਦਿਆਰਥੀਆਂ ਨੂੰ 19 ਸਤੰਬਰ ਤੋਂ 30 ਸਤੰਬਰ ਤੱਕ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਦਾ ਲਾਭ ਲੈਣ ਲਈ ਪ੍ਰੇਰਤ ਕੀਤਾ ਗਿਆ।

ABOUT THE AUTHOR

...view details