ਰੂਪਨਗਰ : ਪਿਛਲੇ ਕੁਝ ਦਿਨਾਂ ਤੋਂ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਤੋਂ ਲਗਾਤਾਰ ਗੱਡੀਆਂ ਦੀ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਹਨਾ ਘਟਨਾਵਾਂ ਉਤੇ ਠੱਲ ਪਾਉਣ ਦੇ ਲਈ ਗੁਰਦੁਆਰਾ ਸਾਹਿਬ ਕਮੇਟੀ ਵੱਲੋਂ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਸ੍ਰੀ ਅਨੰਦਪੁਰ ਸਾਹਿਬ ਧਾਰਮਿਕ ਪੱਖ ਤੋਂ ਵੱਡੀ ਅਹਿਮੀਅਤ ਰੱਖਦਾ ਹੈ ਖਾਸ ਤੌਰ 'ਤੇ ਸਿੱਖ ਧਾਰਮਿਕ ਪੱਖ ਤੋਂ ਜੇਕਰ ਗੱਲ ਕੀਤੀ ਜਾਵੇ ਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਇਸ ਥਾਂ ਦੇ ਉੱਤੇ ਸੁਸ਼ੋਭਿਤ ਹੈ, ਜਿਸ ਕਰਕੇ ਵੱਡੀ ਤਾਦਾਦ ਦੇ ਵਿੱਚ ਦੇਸ਼ ਅਤੇ ਵਿਦੇਸ਼ ਤੋਂ ਸੰਗਤ ਇਸ ਜਗ੍ਹਾ ਉੱਤੇ ਨਤਮਸਤਕ ਹੋਣ ਲਈ ਆਉਂਦੀ ਹੈ ਤੇ ਇਥੇ ਚੋਰੀ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ।
ਗੁਰੂ ਘਰਾਂ 'ਚ ਆਉਣ ਵਾਲੀਆਂ ਸੰਗਤਾਂ ਦੇ ਸਮਾਨ ਚੋਰੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਜਾਣੋ ਕਿਵੇਂ - ਸ੍ਰੀ ਅਨੰਦਪੁਰ ਸਾਹਿਬ ਵਿਚ ਲੱਗੇ ਕੈਮਰੇ
ਸ੍ਰੀ ਅਨੰਦਪੁਰ ਸਾਹਿਬ ਵਿੱਚ ਗੁਰੂ ਘਰਾਂ ਵਿੱਚੋਂ ਚੋਰੀ ਦੀਆਂ ਘਟਨਾਵਾਂ ਉਤੇ ਠੱਲ ਪਾਉਣ ਦੇ ਲਈ ਗੁਰਦੁਆਰਾ ਸਾਹਿਬ ਕਮੇਟੀ ਵੱਲੋਂ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ ਤਾਂ ਜੋ ਅਜਿਹੇ ਸ਼ਰਾਰਤੀ ਅਨਸਰਾਂ ਦੀਆਂ ਕਰਤੂਤਾਂ ਨੂੰ ਰੋਕਿਆ ਜਾ ਸਕੇ ਅਤੇ ਉਹਨਾਂ ਉੱਤੇ ਬਣਦੀ ਕਾਰਵਾਈ ਕੀਤੀ ਜਾ ਸਕੇ।
ਸੰਗਤਾਂ ਨੂੰ ਘਬਰਾਉਣ ਦੀ ਲੋੜ ਨਹੀਂ : ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਤੋਂ ਲਗਾਤਾਰ ਗੱਡੀਆਂ ਦੀ ਚੋਰੀ ਹੋਣ ਦੇ ਮਾਮਲੇ ਚਿੰਤਾਜਨਕ ਵੀ ਹਨ ਅਤੇ ਜਿਸ ਕਾਰਨ ਲੋਕ ਪਰੇਸ਼ਾਨ ਵੀ ਹੋ ਰਹੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗਰਪ੍ਰੀਤ ਸਿੰਘ ਰੋਡੇ ਨੇ ਪ੍ਰੈੱਸ ਕਾਨਫੰਰਸ ਕਰਦੇ ਹੋਏ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆ ਰਹੀ ਸੰਗਤ ਦੇ ਲਈ ਸਾਡੇ ਵੱਲੋਂ ਉਚਿਤ ਪ੍ਰਬੰਧ ਕੀਤੇ ਗਏ ਹਨ ਅਤੇ ਸੰਗਤ ਦੀਆਂ ਗੱਡੀਆਂ ਦੇ ਲਈ ਵਿਸ਼ੇਸ਼ ਪਾਰਕਿੰਗਾਂ ਵੀ ਬਣਾਈਆਂ ਹੋਈਆਂ ਹਨ, ਪਰ ਫਿਰ ਵੀ ਕਈ ਵਾਰ ਜਲਦਬਾਜ਼ੀ ਵਿੱਚ ਸੰਗਤ ਆਪਣੀਆਂ ਗੱਡੀਆਂ ਸੜਕ 'ਤੇ ਲਗਾ ਦਿੰਦੀ ਹੈ। ਜਿਸ ਨਾਲ ਇਸ ਤਰ੍ਹਾਂ ਦੀਆਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੇ ਵਿੱਚ ਸ਼ਰਾਰਤੀ ਅਨਸਰ ਕਾਮਯਾਬ ਹੋ ਜਾਂਦੇ ਹਨ, ਉਹਨਾਂ ਨੇ ਕਿਹਾ ਕਿ ਚੋਰੀ ਦੀਆਂ ਹੋ ਰਹੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਉਹ ਪੁਲਿਸ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਕੇ ਅਤੇ ਪੱਤਰ ਲਿਖ ਕੇ ਪੁਲਿਸ ਦੀ ਗਸ਼ਤ ਵਧਾਉਣ ਲਈ ਕਹਿਣਗੇ ਤੇ ਹੋਰ ਜਿਆਦਾ ਸੀਸੀਟੀਵੀ ਕੈਮਰੇ ਲਗਾਏ ਜਾਣਗੇ।
- ਫਿਲਮ 'ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਦਾ ਗੀਤ ‘ਗੇੜਾ’ ਹੋਇਆ ਰਿਲੀਜ਼, ਗੁਰਨਾਮ ਭੁੱਲਰ ਨੇ ਦਿੱਤੀ ਹੈ ਆਵਾਜ਼
- Blackia 2 Teaser Release: ਐਕਸ਼ਨ ਹੀਰੋ ਦੇਵ ਖਰੌੜ ਦੀ ਫਿਲਮ 'ਬਲੈਕੀਆ 2' ਦਾ ਟੀਜ਼ਰ ਰਿਲੀਜ਼, ਦੇਖੋ ਅਦਾਕਾਰ ਦਾ ਦਮਦਾਰ ਲੁੱਕ
- Bigg Boss OTT 2: ਸ਼ੋਅ 'ਚ ਪਹੁੰਚੀ ਇਸ ਪੰਜਾਬੀ ਹਸੀਨਾ 'ਤੇ ਆਇਆ 'ਫੁਕਰੇ ਇਨਸਾਨ' ਦਾ ਦਿਲ, ਸਲਮਾਨ ਦੇ ਸਾਹਮਣੇ ਬੋਲਿਆ-'ਤੁਸੀਂ ਮੇਰੇ ਆਲ ਟਾਈਮ ਕ੍ਰਸ਼ ਹੋ'
ਧਾਰਮਿਕ ਸਥਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ : ਜ਼ਿਕਰਯੋਗ ਹੈ ਕਿ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਿਸ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਬੰਬ ਧਮਾਕੇ ਕਰਕੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ, ਉਸੇ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਸੰਗਤ ਦੀਆਂ ਗੱਡੀਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਜ਼ਦੀਕ ਤੋਂ ਚੋਰੀ ਦੀਆਂ ਘਟਨਾਵਾ ਵੀ ਕਿਸੇ ਸਾਜ਼ਿਸ਼ ਦਾ ਹਿੱਸਾ ਹੋ ਸਕਦਾ ਹੈ।