ਪੰਜਾਬ

punjab

ETV Bharat / state

ਬਾਬਾ ਸ੍ਰੀ ਚੰਦ ਜੀ ਦਾ ਮਨਾਇਆ ਗਿਆ 526ਵਾਂ ਪ੍ਰਕਾਸ਼ ਪੁਰਬ - anandpur sahib latest news

ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਚੰਦ ਜੀ ਥੜ੍ਹਾ ਸਾਹਿਬ ਕੀਰਤਪੁਰ ਸਾਹਿਬ ਵਿੱਚ ਪਹਿਲੀ ਪਾਤਸ਼ਾਹੀ ਦੇ ਪਹਿਲੇ ਸਪੁੱਤਰ ਸ੍ਰੀ ਚੰਦ ਜੀ ਦੇ 526ਵੇਂ ਪ੍ਰਕਾਸ਼ ਪੁਰਬ ਨੂੰ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ।

ਬਾਬਾ ਸ੍ਰੀ ਚੰਦ ਜੀ ਦਾ 526ਵਾਂ ਪ੍ਰਕਾਸ਼ ਪੁਰਬ ਮਨਾਇਆ
ਬਾਬਾ ਸ੍ਰੀ ਚੰਦ ਜੀ ਦਾ 526ਵਾਂ ਪ੍ਰਕਾਸ਼ ਪੁਰਬ ਮਨਾਇਆ

By

Published : Aug 27, 2020, 6:43 PM IST

ਸ੍ਰੀ ਅਨੰਦਪੁਰ ਸਾਹਿਬ: ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪਹਿਲੇ ਸਪੁੱਤਰ ਸ੍ਰੀ ਚੰਦ ਜੀ ਦਾ 526ਵਾਂ ਪ੍ਰਕਾਸ਼ ਪੁਰਬ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਚੰਦ ਜੀ ਥੜ੍ਹਾ ਸਾਹਿਬ ਕੀਰਤਪੁਰ ਸਾਹਿਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਉਪਰੰਤ 25 ਅਗਸਤ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ ਵੀ ਪਾਇਆ ਗਿਆ।

ਵੀਡੀਓ

ਪਾਵਨ ਪ੍ਰਕਾਸ਼ ਪੁਰਬ ਮੌਕੇ ਬਾਬਾ ਹਰਨੇਕ ਸਿੰਘ ਰਾੜਾ ਸਾਹਿਬ ਵਾਲਿਆਂ ਵੱਲੋਂ ਸ਼ਬਦ ਕੀਰਤਨ ਰਾਹੀਂ ਆਈ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ ਗਿਆ। ਇਸ ਮੌਕੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਵੱਲੋਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹੋਇਆ ਸਮਾਗਮ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਆਯੋਜਿਤ ਕੀਤਾ ਗਿਆ।

ਹਰ ਸਾਲ ਵੱਡੇ ਪੱਧਰ ਉੱਤੇ ਕਰਵਾਏ ਜਾਂਦੇ ਧਾਰਮਿਕ ਸਮਾਗਮ ਵਿੱਚ ਆਉਣ ਵਾਲੇ ਪ੍ਰਸਿੱਧ ਢਾਡੀ ਜੱਥੇ ਕਥਾਵਾਚਕ ਅਤੇ ਕੀਰਤਨੀ ਜੱਥਿਆਂ ਨੂੰ ਕੋਰੋਨਾ ਵਾਇਰਸ ਦੇ ਚੱਲਦਿਆਂ ਸੰਗਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਧਾਰਮਿਕ ਦੀਵਾਨ ਨਹੀਂ ਸਜਾਏ ਗਏ।

ਗੁਰਦੁਆਰਾ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੁਖ ਪ੍ਰਬੰਧਕ ਸੁੱਚਾ ਸਿੰਘ ਨੇ ਸਿੱਖ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਦੇ ਪਾਵਨ ਦਿਹਾੜੇ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੁੱਚੇ ਦੇਸ਼ ਵਾਸੀਆਂ ਦੀ ਚੜ੍ਹਦੀਕਲਾ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ:ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 314ਵੇਂ ਸੰਪੂਰਨਤਾ ਦਿਵਸ ਸਮਾਗਮ ਸ਼ੁਰੂ

ABOUT THE AUTHOR

...view details