ਰੋਪੜ: ਹਾਲ ਹੀ ਵਿੱਚ ਪੰਜਾਬ ਵਿੱਚ ਆਏ ਹੜ੍ਹਾਂ ਦੇ ਕਾਰਨ ਰੂਪਨਗਰ ਦੇ ਪਿੰਡ ਖੈਰਾਬਾਦ ਵਿੱਚ ਮੌਜੂਦ ਸ਼ਮਸ਼ਾਨ ਘਾਟ ਹੜ੍ਹਾਂ ਦੇ ਪਾਣੀ ਨਾਲ ਤਬਾਹ ਹੋ ਗਿਆ। ਪਿੰਡ ਵਾਸੀ ਘਰਾਂ ਦੇ ਵਿੱਚ ਹੀ ਸੰਸਕਾਰ ਕਰਨ ਲਈ ਮਜਬੂਰ ਹਨ। ਪਿੰਡ ਵਾਸੀ ਸ਼ਮਸ਼ਾਨਘਾਟ ਨੂੰ ਦੁਬਾਰਾ ਬਣਾਉਣ ਲਈ ਅਧਿਕਾਰੀਆਂ ਦੇ ਚੱਕਰ ਕੱਟ ਕੇ ਥੱਕ ਚੁੱਕੇ ਹਨ ਪਰ ਕਿਸੇ ਨੇ ਵੀ ਇਸ ਦੀ ਸਾਰ ਨਹੀਂ ਲਈ।
ਇਸ ਪਿੰਡ ਦੇ ਇੱਕ ਬਜ਼ੁਰਗ ਮਨਜੀਤ ਸਿੰਘ ਨੇ ਦੱਸਿਆ ਕਿ 18 ਅਗਸਤ ਵਾਲੇ ਦਿਨ ਜਦੋਂ ਹੜ੍ਹ ਆਏ ਤਾਂ ਉਸ ਦਿਨ ਪਿੰਡ ਦਾ ਸ਼ਮਸ਼ਾਨਘਾਟ ਹੜ੍ਹ ਕਾਰਨ ਤਬਾਹ ਹੋ ਗਿਆ ਜਿਸ ਤੋਂ ਬਾਅਦ ਉਹ ਜ਼ਿਲ੍ਹੇ ਦੇ ਕਈ ਅਧਿਕਾਰੀਆਂ ਨੂੰ ਇਸ ਨੂੰ ਠੀਕ ਕਰਨ ਲਈ ਮਿਲ ਚੁੱਕੇ ਹਨ ਪਰ ਕਿਸੇ ਨੇ ਵੀ ਇਸ ਦੀ ਸਾਰ ਨਹੀਂ ਲਈ।