ਰੂਪਨਗਰ: ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੱਦੇ 'ਤੇ ਲੋਕ ਪੱਖੀ ਅਤੇ ਜਮਹੂਰੀ ਜਨਤਕ ਜੱਥੇਬੰਦੀਆਂ ਨੇ ਸਾਂਝੇ ਤੌਰ 'ਤੇ ਮਹਾਰਾਜਾ ਰਣਜੀਤ ਸਿੰਘ ਬਾਗ 'ਚ ਧਰਨਾ ਲਗਾਇਆ। ਇਸ ਧਰਨੇ 'ਚ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਜੰਮ ਕੇ ਭੜਾਸ ਕੱਢੀ ਤੇ ਆਪਣੀਆਂ ਵੱਖ-ਵੱਖ ਮੰਗਾਂ ਦਾ ਇੱਕ ਮੰਗ ਪੱਤਰ ਰੂਪਨਗਰ ਦੇ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਭੇਜਿਆ।
ਮੋਹਨ ਸਿੰਘ ਧਮਾਣਾ ਨੇ ਕਿਹਾ ਕਿ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੱਦੇ 'ਤੇ ਇਕੱਠੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ 'ਚ ਕਈ ਜਥੇਬੰਦਿਆਂ ਨੇ ਹਿੱਸਾ ਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਪ੍ਰਦਰਸ਼ਨ ਕਾਲੇ ਕਾਨੂੰਨ ਨੂੰ ਵਾਪਸ ਲੈਣ ਲਈ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਸੂਬੇ 'ਚ ਜਿਹੜੇ ਕਾਲੇ ਕਾਨੂੰਨ ਬਣਾਏ ਗਏ ਹਨ ਉਨ੍ਹਾਂ ਨੂੰ ਖ਼ਤਮ ਕੀਤਾ ਜਾਵੇ।