ਸ੍ਰੀ ਚਮਕੌਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕ੍ਰਿਸਮਸ ਦੇ ਸ਼ੁਭ ਮੌਕੇ ’ਤੇ ਪੰਜਾਬੀਆਂ ਵਿਸ਼ੇਸ਼ ਕਰਕੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ। ਕ੍ਰਿਸਮਸ ਮੌਕੇ ਸ੍ਰੀ ਚਮਕੌਰ ਸਾਹਿਬ ਵਿਖੇ ਰਮਨ ਹੰਸ ਮਿਨੀਸਟਰੀ ਵਲੋਂ ਕਰਵਾਏ ਧਾਰਮਿਕ ਸਮਾਗਮ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਅਤੇ ਬਾਇਬਲ ਦੀਆਂ ਸਿੱਖਿਆਵਾਂ ਦੇ ਅਧਿਐਨ ਅਤੇ ਖੋਜ ਲਈ ਪੰਜਾਬ ਦੀ ਕਿਸੇ ਇਕ ਯੂਨੀਵਰਸਿਟੀ ਵਿਖੇ ਚੇਅਰ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਨੇ ਰਮਨ ਹੰਸ ਮਿਨੀਸਟਰੀ ਨੂੰ 10 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕ੍ਰਿਸਮਸ ਜੋ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ’ਤੇ ਮਨਾਇਆ ਜਾਂਦਾ ਹੈ, ਕੇਵਲ ਈਸਾਈਆਂ ਲਈ ਹੀ ਨਹੀਂ ਬਲਕਿ ਸਾਰੇ ਧਰਮਾਂ ਦੇ ਲੋਕਾਂ ਲਈ ਵੀ ਪਵਿੱਤਰ ਮੌਕਾ ਹੈ। ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ, ਪਿਆਰ, ਸਦਭਾਵਨਾ ਅਤੇ ਮਿਲਵਰਤਣ ਦੀਆਂ ਦਿੱਤੀਆਂ ਸਿੱਖਿਆਵਾਂ ਦੀ ਅਜੋਕੇ ਸੰਦਰਭ ਵਿੱਚ ਵੀ ਪੂਰੀ ਸਾਰਥਿਕਤਾ ਹੈ।
ਇਹ ਵੀ ਪੜ੍ਹੋ :ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਜਵਾਬ, ਕਿਹਾ...