ਅਨੰਦਪੁਰ ਸਾਹਿਬ: ਜਿਥੇ ਅਜ਼ਾਦੀ ਮਿਲਿਆ ਕਈ ਸਾਲ ਹੋ ਚੁੱਕੇ ਹਨ, ਉਥੇ ਹੀ ਅੱਜ ਵੀ ਲੋਕ ਆਪਣੀਆਂ ਮੁੱਢਲੀਆਂ ਸਹੂਲਤਾਂ ਨੂੰ ਲੈਕੇ ਸਮੇਂ-ਸਮੇਂ ਦੀਆਂ ਸਰਕਾਰਾਂ ਤੋਂ ਮੰਗ ਕਰਦੇ ਆ ਰਹੇ ਹਨ, ਪਰ ਅਜ਼ਾਦੀ ਦੇ 70 ਸਾਲ ਬੀਤ ਜਾਣ ਤੋਂ ਬਾਅਦ ਵੀ ਉਹ ਪੂਰੀਆਂ ਨਹੀਂ ਹੋ ਸਕੀਆਂ। ਅਜਿਹਾ ਹੀ ਕੁਝ ਦੇਖਣ ਨੂੰ ਮਿਲ ਰਿਹਾ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਚੰਗਰ ਇਲਾਕੇ ਤੋਂ ਜਿਥੇ ਲੋਕ ਪਾਣੀ ਦੀ ਘਾਟ ਕਾਰਨ ਕਈ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ।
ਅਨੰਦਪੁਰ ਸਾਹਿਬ ਦੇ ਨਾਲ ਲੱਗਦਾ ਚੰਗਰ ਇਲਾਕਾ, ਜਿਥੇ ਸੰਚਾਈ ਲਈ ਪਾਣੀ ਦਾ ਪ੍ਰਬੰਧ ਨਾ ਹੋਣ ਕਾਰਨ ਅਤੇ ਬਾਰਿਸ਼ ਨਾ ਹੋਣ ਕਾਰਨ ਕਈ ਮੁਸ਼ਕਿਲਾਂ ਦਾ ਸਾਹਮਿਣਾ ਕਰ ਰਿਹਾ ਹੈ, ਚੰਗਰ ਇਲਾਕੇ ਦੇ ਕਈ ਪਿੰਡਾਂ ਦੀ ਫਸਲਾਂ ਸੋਕੇ ਕਾਰਨ ਖ਼ਰਾਬ ਹੋ ਗਈਆਂ। ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ।