ਪੰਜਾਬ

punjab

ETV Bharat / state

ਮੁੱਖ ਮੰਤਰੀ ਚੰਨੀ ਨੇ ਵਰਕਰਾਂ ਲਈ ਕੀਤੇ ਵੱਡੇ ਐਲਾਨ - Chief Minister Channy made big announcements

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਦੀ ਸ੍ਰੀ ਚਮਕੌਰ ਸਾਹਿਬ ਵਿਖੇ ਵੱਡੀ ਰੈਲੀ ਹੋਈ। ਇਸ ਸਮੇਂ ਉਹਨਾਂ ਨੇ 70 ਹਜ਼ਾਰ ਵਰਕਰਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ। ਉਹਨਾਂ ਨੇ 22 ਹਜ਼ਾਰ ਆਸ਼ਾ ਵਰਕਰਾਂ ਲਈ ਕਈ ਐਲਾਨ ਕੀਤੇ।

22 ਹਜ਼ਾਰ ਆਸ਼ਾ ਵਰਕਰਾਂ ਲਈ ਮੁੱਖ ਮੰਤਰੀ ਚੰਨੀ ਦਾ ਵੱਡਾ ਦਾ ਐਲਾਨ
22 ਹਜ਼ਾਰ ਆਸ਼ਾ ਵਰਕਰਾਂ ਲਈ ਮੁੱਖ ਮੰਤਰੀ ਚੰਨੀ ਦਾ ਵੱਡਾ ਦਾ ਐਲਾਨ

By

Published : Dec 30, 2021, 2:41 PM IST

Updated : Dec 30, 2021, 5:21 PM IST

ਰੂਪਨਗਰ: ਸ੍ਰੀ ਚਮਕੌਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਵੱਲੋਂ ਰੈਲੀ ਕੀਤੀ ਗਈ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਦੌਰਾਨ 70 ਹਜ਼ਾਰ ਵਰਕਰਾਂ ਦਾ ਮਸਲਾ ਹੱਲ ਕਰਦੇ ਹੋਏ ਵੱਡੀ ਸੌਗਾਤ ਦਿੱਤੀ ਹੈ। ਇਸੇ ਦੌਰਾਨ ਨਵੇਂ ਸਾਲ ਦਾ ਵੱਡਾ ਤੋਹਫ਼ਾ ਦਿੰਦੇ ਹੋਏ ਚਰਨਜੀਤ ਸਿੰਘ ਨੇ 22 ਹਜ਼ਾਰ ਆਸ਼ਾ ਵਰਕਰਾਂ ਲਈ ਵੱਡੇ ਐਲਾਨ ਕਰਦੇ ਹੋਏ ਕਿਹਾ ਕਿ 2500 ਰੁਪਏ ਮਹੀਨੇ ਦਾ ਭੱਤਾ ਮਿਲੇਗਾ। ਇਸ ਦੇ ਨਾਲ ਹੀ 5 ਲੱਖ ਰੁਪਏ ਦੀ ਹੈਲਥ ਕੈਸ਼ਲੈੱਸ ਇੰਸ਼ੋਰੈਂਸ ਕੀਤੀ ਜਾਵੇਗੀ। ਇਸ ਦੇ ਇਲਾਵਾ ਉਨ੍ਹਾਂ ਵੱਲੋਂ ਆਸ਼ਾ ਵਰਕਰਾਂ ਨੂੰ ਪ੍ਰਸੂਤਾ ਛੁੱਟੀ ਦੇਣ ਦਾ ਵੀ ਐਲਾਨ ਕੀਤਾ ਗਿਆ।

42 ਹਜ਼ਾਰ 205 ਮਿਡ-ਡੇਅ-ਮੀਲ ਵਰਕਰਾਂ ਲਈ ਵੱਡੇ ਐਲਾਨ

ਇਸ ਦੇ ਨਾਲ ਹੀ ਚੰਨੀ ਨੇ 42 ਹਜ਼ਾਰ 205 ਮਿਡ-ਡੇਅ-ਮੀਲ ਵਰਕਰਾਂ ਲਈ ਵੱਡੇ ਐਲਾਨ ਕਰਦੇ ਹੋਏ ਉਨ੍ਹਾਂ ਦੀ ਸੈਲਰੀ ਭੱਤਾ 3 ਹਜ਼ਾਰ ਰੁਪਏ ਮਹੀਨਾ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭੱਤਾ ਵਰਕਰਾਂ ਨੂੰ 10 ਮਹੀਨਿਆਂ ਦੀ ਬਜਾਏ ਪੂਰੇ 12 ਮਹੀਨੇ ਹੀ ਦਿੱਤਾ ਜਾਵੇਗਾ। ਚੰਨੀ ਨੇ ਕਿਹਾ ਮਿਡ-ਡੇਅ-ਮੀਲ ਵਰਕਰਾਂ ਨੂੰ ਵੀ ਛੁੱਟੀ ਵੀ ਦਿੱਤੀ ਜਾਵੇਗੀ। ਦੱਸ ਦੇਈਏ ਕਿ ਚੰਨੀ ਵੱਲੋਂ ਕੁੱਲ 64 ਕਰੋੜ 25 ਲੱਖ ਰੁਪਏ ਦਾ ਦਿੱਤਾ ਤੋਹਫ਼ੇ ਦਾ ਐਲਾਨ ਕੀਤਾ ਗਿਆ ਹੈ।

ਮਹਿਲਾਵਾਂ ਲਈ 33 ਫ਼ੀਸਦੀ ਨੌਕਰੀਆਂ ਰਾਖਵੀਆਂ ਕੀਤੀਆਂ

ਇਸੇ ਦੌਰਾਨ ਮੁੱਖ ਮੰਤਰੀ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਚੈੱਕ ਵੀ ਭੇਟ ਕੀਤੇ ਗਏ। ਸੰਬੋਧਨ ਦੌਰਾਨ ਚੰਨੀ ਨੇ ਕਿਹਾ ਕਿ ਔਰਤਾਂ ਨੂੰ ਬਰਾਬਰ ਦੇ ਹੱਕ ਦੇਣਾ ਸਾਡੀ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 33 ਫ਼ੀਸਦੀ ਨੌਕਰੀਆਂ ਮਹਿਲਾਵਾਂ ਲਈ ਰਾਖਵੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਕੱਲਾ ਪੰਜਾਬ ਹੀ ਇਕ ਅਜਿਹਾ ਸੂਬਾ ਹੈ, ਜਿੱਥੇ ਔਰਤਾਂ ਨੂੰ ਇਹ ਪਾਵਰ ਦਿੱਤੀ ਗਈ ਹੈ।

ਅਰਵਿੰਦ ਕੇਜਰੀਵਾਲ ਨੂੰ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੀ ਲੋੜ ਨਹੀਂ

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੇਜਰੀਵਾਲ 'ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੀ ਲੋੜ ਨਹੀਂ ਸਗੋਂ ਔਰਤਾਂ ਨੂੰ ਪਾਵਰ ਦੀ ਲੋੜ ਹੈ। ਇਕ ਹਜ਼ਾਰ ਰੁਪਏ ਨਾਲ ਕੁਝ ਨਹੀਂ ਹੋਣਾ। ਔਰਤਾਂ ਰਾਜ ਕਰਨ ਤਾਂ 1 ਹਜ਼ਾਰ ਕੀ ਲੱਖਾਂ ਰੁਪਏ ਸਭ ਦੇ ਘਰਾਂ ’ਚ ਆਉਣਗੇ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਹਮੇਸ਼ਾ ਬਰਾਬਰ ਦੇ ਹੱਕ ਮਿਲਣੇ ਚਾਹੀਦੇ ਹਨ, ਜੋ ਉਨ੍ਹਾਂ ਨੂੰ ਹੁਣ ਮਿਲਣਗੇ।

ਇਹ ਵੀ ਪੜ੍ਹੋ:ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 5 ਜਨਵਰੀ ਤੱਕ ਮੁਲਤਵੀ

Last Updated : Dec 30, 2021, 5:21 PM IST

ABOUT THE AUTHOR

...view details