ਸ੍ਰੀ ਅਨੰਦਪੁਰ ਸਾਹਿਬ: ਇਲਾਕਾ ਸੰਘਰਸ਼ ਕਮੇਟੀ ਵਲੋਂ ਪਿਛਲੇ ਕਈ ਦਿਨਾਂ ਤੋਂ ਪਿੰਡ ਐਲਗਰਾਂ ਦੇ ਲੋਕਾਂ ਦੇ ਸਹਿਯੋਗ ਨਾਲ ਨਾਜਾਇਜ਼ ਮਾਈਨਿੰਗ ਦੇ ਖਿਲਾਫ਼ ਧਰਨਾ ਲਗਾਇਆ ਹੋਇਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵਲੋਂ ਵੀ ਇਲਾਕਾ ਸੰਘਰਸ਼ ਕਮੇਟੀ ਦੇ ਇਸ ਧਰਨੇ ਦੀ ਹਮਾਇਤ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ 'ਆਪ' ਆਗੂ ਅਨਮੋਲ ਗਗਨ ਮਾਨ ਵਲੋਂ ਨਾਜਾਇਜ਼ ਮਾਈਨਿੰਗ ਵਾਲੇ ਖੇਤਰ ਦਾ ਦੌਰਾ ਕੀਤਾ ਗਿਆ। ਜਿਸ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵਲੋਂ ਅਨਮੋਲ ਗਗਨ ਮਾਨ ਨੂੰ ਮਾਈਨਿੰਗ ਕਾਰਨ ਇਲਾਕੇ 'ਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।
ਮੁੱਖ ਮੰਤਰੀ ਪੰਜਾਬ ਨੂੰ ਨਾਜਾਇਜ਼ ਮਾਈਨਿੰਗ ਨੂੰ ਪਾਉਣੀ ਚਾਹੀਦੀ ਹੈ ਨਕੇਲ-ਅਨਮੋਲ ਗਗਨ ਮਾਨ - ਸਤਲੁਜ ਦਰਿਆ
ਇਲਾਕਾ ਸੰਘਰਸ਼ ਕਮੇਟੀ ਵਲੋਂ ਪਿਛਲੇ ਕਈ ਦਿਨਾਂ ਤੋਂ ਪਿੰਡ ਐਲਗਰਾਂ ਦੇ ਲੋਕਾਂ ਦੇ ਸਹਿਯੋਗ ਨਾਲ ਨਾਜਾਇਜ਼ ਮਾਈਨਿੰਗ ਦੇ ਖਿਲਾਫ਼ ਧਰਨਾ ਲਗਾਇਆ ਹੋਇਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵਲੋਂ ਵੀ ਇਲਾਕਾ ਸੰਘਰਸ਼ ਕਮੇਟੀ ਦੇ ਇਸ ਧਰਨੇ ਦੀ ਹਮਾਇਤ ਕੀਤੀ ਜਾ ਰਹੀ ਹੈ। ਇਸ ਨੂੰ ਲੈਕੇ 'ਆਪ' ਯੂਥ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਵਲੋਂ ਨਾਜਾਇਜ਼ ਮਾਈਨਿੰਗ ਵਾਲੇ ਖੇਤਰ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਹਰ ਫਰੰਟ 'ਤੇ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਾਕਰ ਨੂੰ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪਾਲਿਸੀ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਾਈਨਿੰਗ ਨੂੰ ਸਰਕਾਰੀ ਹੱਥਾਂ 'ਚ ਲੈਕੇ ਇਲਾਕੇ ਵਿਚਲੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸਾਸ਼ਨ ਚਾਹੇ ਤਾਂ ਸਖ਼ਤੀ ਕਰਕੇ ਨਾਜਾਇਜ਼ ਮਾਈਨਿੰਗ ਨੂੰ ਰੋਕ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਮਾਫ਼ੀਆ ਜਾਂ ਕੋਈ ਹੋਰ ਮਾਫ਼ੀਆ 'ਚ ਸਬੂਤ ਨਾ ਮਿਲਦੇ ਹੋਣ ਪਰ ਸਰਕਾਰ ਅਤੇ ਪ੍ਰਸਾਸ਼ਨ ਨੂੰ ਨਾਜਾਇਜ਼ ਮਾਈਨਿੰਗ ਵਾਲੀ ਜਗ੍ਹਾਂ ਆ ਕੇ ਦੇਖਣਾ ਚਾਹੀਦਾ ਹੈ ਕਿ ਲੈਂਡ ਮਾਈਆ ਦੇ ਸਬੂਤ ਮਿਲ ਜਾਣਗੇ, ਜਿਸ ਨਾਲ ਇਸ ਕਾਰੋਬਾਰ ਨੂੰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ:ਬੀਤੇ 24 ਘੰਟਿਆ 'ਚ ਪੰਜਾਬ 'ਚ 3187 ਨਵੇਂ ਮਾਮਲੇ, 60 ਮਰੀਜਾਂ ਦੀ ਮੌਤ