ਪੰਜਾਬ

punjab

ETV Bharat / state

"ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦਾ ਰਹਿਣਾ ਨਹੀਂ ਰਹਿਣਾ ਉਨ੍ਹਾਂ ਦਾ ਨਿੱਜੀ ਮਸਲਾ" - ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ

ਪੰਜਾਬ ਸਰਕਾਰ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਵੱਲੋਂ ਅਸਤੀਫਾ ਦੇਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਪਰ ਹਾਲੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਉੱਥੇ ਹੀ ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦਾ ਰਹਿਣਾ ਨਹੀਂ ਰਹਿਣਾ ਉਨ੍ਹਾਂ ਦਾ ਨਿੱਜੀ ਮਸਲਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ

By

Published : Jul 23, 2020, 10:53 AM IST

Updated : Jul 23, 2020, 11:02 AM IST

ਰੋਪੜ: ਪੰਜਾਬ ਸਰਕਾਰ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਵੱਲੋਂ ਅਸਤੀਫਾ ਦੇਣ ਦੀਆਂ ਖ਼ਬਰਾਂ ਤਾਂ ਸਾਹਮਣੇ ਆ ਰਹੀਆਂ ਹਨ ਪਰ ਕੋਈ ਪੁਸ਼ਟੀ ਨਹੀਂ ਹੋਈ ਹੈ ਇਹ ਵਿਸ਼ਾ ਸਿਆਸੀ ਗਲੀਆਂ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਉਨ੍ਹਾਂ ਵੱਲੋਂ ਇੱਕ ਵਾਰ ਪਹਿਲਾਂ ਵੀ ਅਸਤੀਫਾ ਦਿੱਤਾ ਗਿਆ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ

ਸੁਰੇਸ਼ ਕੁਮਾਰ ਨੂੰ ਸੁਪਰ ਸੀ.ਐਮ. ਵੀ ਕਿਹਾ ਜਾਂਦਾ ਹੈ ਅਤੇ ਸਰਕਾਰ ਵਿੱਚ ਕੋਈ ਵੀ ਫ਼ੈਸਲਾ ਮੁੱਖ ਮੰਤਰੀ ਉਨ੍ਹਾਂ ਦੀ ਸਲਾਹ ਬਿਨਾਂ ਨਹੀਂ ਲੈਂਦੇ। ਸੁਰੇਸ਼ ਕੁਮਾਰ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਬੇਹੱਦ ਕਰੀਬੀ ਦੱਸਿਆ ਜਾਂਦਾ ਹੈ।

ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਮਲਾ ਸਰਕਾਰ ਪੱਧਰ ਦਾ ਹੈ ਅਤੇ ਇਸ ਬਾਰੇ ਉਨ੍ਹਾਂ ਦਾ ਕਹਿਣਾ ਕੁਝ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਅਫ਼ਸਰ ਦੀ ਆਪਣੀ ਨਿੱਜੀ ਮਰਜ਼ੀ ਹੈ ਕਿਉਂਕਿ ਪਹਿਲਾਂ ਹੀ ਉਹ ਸੇਵਾ ਮੁਕਤ ਚੁੱਕੇ ਹਨ ਪਰ ਉਨ੍ਹਾਂ ਦੀ ਦੁਬਾਰਾ ਰੀ-ਪਲੇਸਮੈਂਟ ਕੀਤੀ ਗਈ ਹੈ। ਪਰ ਜੇਕਰ ਉਹ ਹੋਰ ਰਹਿਣਾ ਚਾਹੁੰਦੇ ਹਨ ਜਾਂ ਨਹੀਂ, ਇਹ ਉਨ੍ਹਾਂ ਦਾ ਨਿੱਜੀ ਮਸਲਾ ਹੈ।

Last Updated : Jul 23, 2020, 11:02 AM IST

ABOUT THE AUTHOR

...view details