ਰੋਪੜ: ਸਥਾਨਕ ਡੀਸੀ ਦਫ਼ਤਰ ਦੇ ਬਾਹਰ ਸਿੱਖਿਆ ਮਹਿਕਮਾ ਐਕਸਾਈਜ਼ ਫੂਡ ਸਪਲਾਈ ਜਲ ਵਿਭਾਗ ਵਿੱਚ ਕੰਮ ਕਰਦੇ ਕਲਰਕਾਂ ਵੱਲੋਂ ਰੋਸ ਮੁਜਾਹਰਾ ਕਰ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਜਨਰਲ ਸਕੱਤਰ ਵਰਿੰਦਰ ਸਿੰਘ ਨੇ ਈਟੀਵੀ ਭਾਰਤ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਹੀਂ ਮੰਨਿਆ ਜਾ ਰਿਹਾ।
ਕਲਰਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਫੂਕਿਆ ਪੁਤਲਾ - ਸਰਕਾਰ ਵਿਰੁੱਧ ਨਾਅਰੇਬਾਜ਼ੀ
ਰੋਪੜ ਦੇ ਡੀਸੀ ਦਫ਼ਤਰ ਦੇ ਬਾਹਰ ਵੱਖ ਵੱਖ ਮੁਲਾਜ਼ਮਾਂ ਵੱਲੋਂ ਕੈਪਟਨ ਸਰਕਾਰ ਦੇ ਖਿਲਾਫ਼ ਨਾਅਰੇਬਾਜੀ ਕਰ ਪੁਤਲਾ ਫੂਕਿਆ ਗਿਆ।
ਕਲਰਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਫੂਕਿਆ ਪੁਤਲਾ
ਉਨ੍ਹਾਂ ਦੱਸਿਆ ਕਿ ਡੀਏ ਦੀ ਕਿਸ਼ਤ 2 ਸਾਲ ਤੋਂ ਪੈਂਡਿੰਗ ਹੈ, ਪੇ ਕਮਿਸ਼ਨ ਦੀ ਰਿਪੋਰਟ 2016 ਤੋਂ ਪੈਂਡਿੰਗ ਪਈ ਹੈ ਜੋ ਮੁਲਾਜ਼ਮ ਪ੍ਰੋਵੇਸ਼ਨਲ ਪੀਰੀਅਡ 'ਤੇ ਹਨ ਉਨ੍ਹਾਂ ਨੂੰ ਪੂਰੀ ਤਨਖ਼ਾਹ ਨਹੀਂ ਮਿਲ ਰਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ ਜਿਸ ਦੇ ਰੋਸ ਵਜੋਂ ਅੱਜ ਸਮੂਹ ਕਰਮਚਾਰੀਆਂ ਵੱਲੋਂ ਮੁਜ਼ਾਹਰਾ ਕੀਤਾ ਗਿਆ ਹੈ।
ਵਰਿੰਦਰ ਸਿੰਘ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਹੈ ਕੀ ਉਨ੍ਹਾਂ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਉਹ 24 ਫ਼ਰਵਰੀ ਨੂੰ ਦੁਸਹਿਰਾ ਗਰਾਊਂਡ ਮੁਹਾਲੀ ਵਿਖੇ ਪ੍ਰਦਰਸ਼ਨ ਕਰਨਗੇ।