ਪੰਜਾਬ

punjab

ETV Bharat / state

ਕੌਮਾਂਤਰੀ ਵਾਤਾਵਰਣ ਦਿਹਾੜਾ: ਕੈਪਟਨ ਨੇ ਮਿਸ਼ਨ 'ਤੰਦਰੂਸਤ ਪੰਜਾਬ 2.0' ਦੀ ਕੀਤੀ ਸ਼ੁਰੂਆਤ - world environment day

ਪੂਰੇ ਦੇਸ਼ ਭਰ ਵਿੱਚ 45ਵਾਂ ਕੌਮਾਂਤਰੀ ਵਾਤਾਵਰਣ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਆਈਟੀਆਈ ਰੋਪੜ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਾਮਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।

ਫ਼ੋਟੋ

By

Published : Jun 5, 2019, 5:12 PM IST

ਰੋਪੜ: 45ਵੇਂ ਕੌਮਾਂਤਰੀ ਵਾਤਾਵਰਣ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੂਟਾ ਲਾ ਕੇ ਸ਼ੁਰੂਆਤ ਕੀਤੀ। ਇਸ ਦੌਰਾਨ ਕੈਪਟਨ ਵਾਤਾਵਰਣ ਦੀ ਸਾਂਭ-ਸੰਭਾਲ 'ਤੇ ਜ਼ੋਰ ਦਿੰਦਿਆਂ ਇਸ ਦੀ ਰੱਖਿਆ ਕਰਨ ਲਈ ਲੋਕਾਂ ਨੂੰ ਅਪੀਲ ਕੀਤੀ।

ਵੀਡੀਓ

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹਰ ਪਾਸੇ ਹਰਿਆਲੀ ਖ਼ਤਮ ਹੋ ਰਹੀ ਹੈ, ਜਿਸ 'ਤੇ ਸਾਨੂੰ ਪਹਿਰਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਅਜਿਹਾ ਦਿਨ ਮਨਾ ਰਹੇ ਹਨ, ਜੋ ਕਿ ਪੂਰੀ ਦੁਨੀਆਂ 'ਚ ਮਨਾਇਆ ਜਾ ਰਿਹਾ ‌ਹੈ, ਤੇ ਅੱਜ ਸਭ ਤੋਂ ਵਧ ਸਾਨੂੰ ਰੁੱਖਾਂ ਨੂੰ ਸਾਂਭਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਦੀਆਂ-ਨਾਲਿਆਂ ਦਾ ਪਾਣੀ ਘੱਟ ਰਿਹਾ ਹੈ ਤੇ ਪੀਣ ਵਾਲਾ ਪਾਣੀ ਦੂਸ਼ਿਤ ਹੁੰਦਾ ਜਾ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਬਣ ਗਿਆ ਹੈ।

ਇਸ ਸਮਾਗਮ ਵਿੱਚ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਕੈਬਿਨੇਟ ਮੰਤਰੀ ਚਰਨਜੀਤ ਚੰਨੀ, ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ, ਰੋਪੜ ਦੇ ਵਿਧਾਇਕ ਅਮਰਜੀਤ ਸੰਦੋਆ, ਰੋਪੜ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸ਼ਾਮਲ ਹੋਏ।

ABOUT THE AUTHOR

...view details