ਰੂਪਨਗਰ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਮਸਲਿਆਂ ਨੂੰ ਲੈਕੇ ਖੁੱਲ੍ਹੀ ਬਹਿਸ ਦਾ ਸੱਦਾ ਆਪਣੇ ਸਿਆਸੀ ਵਿਰੋਧੀਆਂ ਨੂੰ ਦਿੱਤਾ ਗਿਆ ਸੀ। ਜਿਸ 'ਚ ਕਈ ਵੀ ਸਿਆਸੀ ਆਗੂ ਇਸ ਡਿਬੇਟ 'ਚ ਸ਼ਾਮਲ ਨਹੀਂ ਹੋਇਆ, ਜਿਥੇ ਮੁੱਖ ਮੰਤਰੀ ਮਾਨ ਮੰਚ 'ਤੇ ਇਕੱਲੇ ਬੈਠੇ ਨਜ਼ਰ ਆਏ। ਉਥੇ ਹੀ ਪੰਜਾਬ ਪੁਲਿਸ ਵਲੋਂ ਇਸ ਮੌਕੇ ਜਿਥੇ ਪੁਖ਼ਤਾ ਪ੍ਰਬੰਧ ਕੀਤੇ ਗਏ ਸੀ ਤਾਂ ਕਈ ਥਾਵਾਂ 'ਤੇ ਆਗੂਆਂ ਨੂੰ ਨਜ਼ਰਬੰਦ ਵੀ ਕੀਤਾ ਜਾ ਰਿਹਾ ਸੀ।
ਇਸ ਦੌਰਾਨ ਪੰਜਾਬ ਪੁਲਿਸ ਵਲੋਂ ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਸੰਜੀਵ ਘਨੌਲੀ ਨੂੰ ਮਹਾ ਡਿਬੇਟ 'ਚ ਹਿੱਸਾ ਲੈਣ ਤੋਂ ਰੋਕ ਦਿੱਤਾ ਗਿਆ। ਜਿਸ ਦੇ ਚੱਲਦੇ ਉਹ ਆਪਣੇ ਘਰ ਤੋਂ ਨਿਕਲੇ ਤਾਂ ਕੁਝ ਦੂਰੀ 'ਤੇ ਹੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਜਿਸ ਤੋਂ ਬਾਅਦ ਉਹ ਪੰਜਾਬ ਸਰਕਾਰ 'ਤੇ ਭੜਕਦੇ ਨਜ਼ਰ ਆਏ।