ਰੋਪੜ: ਸੂਬੇ ਭਰ ਵਿਚ ਲਾਏ ਗਏ 5 ਵੇਂ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੂਬਾ ਪੱਧਰੀ ਸਮਾਗਮ ਦੌਰਾਨ ਸ੍ਰੀ ਚਮਕੌਰ ਸਾਹਿਬ ਦਾਣਾ ਮੰਡੀ ਵਿਖੇ ਨਿਯੁਕਤੀ ਪੱਤਰ ਵੰਡਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਬਾਬਾ ਅਜੀਤ ਸਿੰਘ ਅਤੇ ਜੁਝਾਰ ਸਿੰਘ ਯਾਦਗਾਰੀ ਗੇਟਾਂ ਅਤੇ ਮੋਰਿੰਡਾ ਅੰਡਰ ਬ੍ਰਿਜ ਦਾ ਰਸਮੀ ਤੌਰ ਉੱਤੇ ਨੀਂਹ ਪੱਥਰ ਵੀ ਰੱਖਿਆ ਜਾਵੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁਕ ਅਕਾਉਂਟ ਉੱਤੇ ਲਿਖਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਚੱਲ ਰਹੇ 5ਵੇਂ ਰੋਜ਼ਗਾਰ ਮੇਲੇ ਦਾ 30 ਸਤੰਬਰ ਨੂੰ ਸਮਾਪਨ ਹੋ ਚੁੱਕਾ ਹੈ ਅਤੇ ਉਹ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿਖੇ ਖੁੱਦ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਨ।